੮੪੫
ਜਿਉ ਜਲ ਬਿਨੁ ਮੀਨਾ ਰਾਮ ॥ ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥ ੪ ॥ ੧ ॥ ੩ ॥ ਬਿਲਾਵਲੁ ਮਹਲਾ ੪ ਸਲੋਕੁ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥ ੧ ॥ ਛੰਤ ॥ ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥ ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥ ੧ ॥ ਹਰਿ ਪ੍ਰਭੁ ਹਰਿ ਮਨ ਭਾਇਆ ਹਰਿ ਨਾਮਿ ਵਧਾਈ ਰਾਮ ॥ ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥ ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥ ੨ ॥ ਧਨ ਹਰਿ ਪ੍ਰਭਿ ਪਿਆਰੈ ਮਾਹੀਆ ਜਾਂ ਹਰਿ ਪ੍ਰਭ ਭਾਈ ਰਾਮ ॥ ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥ ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥ ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥ ੩ ॥ ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ ਜਿਨੑ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥ ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥ ੪ ॥ ੨ ॥ ੪ ॥

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲਿਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਨਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥ ੧ ॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥ ੨ ॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥