੮੪੬
ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥ ੩ ॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥ ੪ ॥ ੧ ॥ ਬਿਲਾਵਲੁ ਮਹਲਾ ੫ ॥ ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥ ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥ ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥ ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥ ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥ ੧ ॥ ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥ ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥ ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥ ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥ ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥ ੨ ॥ ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥ ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥ ਗਹਿ ਭੁਜਾ ਲੀਨੀੑ ਦਾਸਿ ਕੀਨੀੑ ਅੰਕੁਰਿ ਉਦੋਤੁ ਜਣਾਇਆ ॥ ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥ ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥ ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥ ੩ ॥ ਸੂਰਜ ਕਿਰਣਿ ਮੇਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥ ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥ ਬਿਨਵੰਤਿ ਨਾਨਕ ਸੇਈ ਜਾਣਹਿ ਜਿਨੀੑ ਹਰਿ ਰਸੁ ਪੀਆ ॥ ੪ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥