੮੪੭
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥
ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥ ੧ ॥ ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥ ੨ ॥ ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥ ੩ ॥ ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮੑ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੈ ॥ ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥ ੪ ॥ ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥ ੫ ॥ ੧ ॥ ੩ ॥

ਬਿਲਾਵਲੁ ਮਹਲਾ ੫ ਛੰਤ ਮੰਗਲ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖ ਸਾਗਰ ਪ੍ਰਭ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥