੮੪੮
ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥ ੧ ॥ ਛੰਤ ॥ ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨ ਨਿਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥ ੧ ॥ ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥ ੨ ॥ ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥ ੩ ॥ ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥ ੪ ॥ ੧ ॥ ੪ ॥ ਬਿਲਾਵਲੁ ਮਹਲਾ ੫ ॥ ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥ ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥ ਸੋ ਪ੍ਰਭ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥ ੧ ॥ ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭ ਕਿਛੁ ਦੀਨਾ ਰਾਮ ॥ ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨਾੑ ਰਾਮ ॥ ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥ ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥ ੨ ॥ ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥ ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥ ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥ ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥ ੩ ॥ ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥ ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥ ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥ ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥ ੪ ॥ ੨ ॥ ੫ ॥ ੯ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥