੮੪੯
ਬਿਲਾਵਲੁ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥ ੧ ॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥ ੨ ॥ ਪਉੜੀ ॥ ਤੁ ਹਰਿ ਪ੍ਰਭਿ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮੁ ਸਮਾਇਆ ॥ ੧ ॥ ਸਲੋਕ ਮਃ ੩ ॥ ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥ ੧ ॥ ਮਃ ੩ ॥ ਬਿਲਾਵਲੁ ਕਰਿਹੁ ਤੁਮੑ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥ ੨ ॥ ਪਉੜੀ ॥ ਸਭਨਾ ਜੀਅ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥ ੨ ॥ ਸਲੋਕ ਮਃ ੩ ॥ ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥