੮੫੦
ਸਤਿਗੁਰ ਭਾਇ ॥ ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥ ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥ ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ ਨਾਨਕ ਜਿਨੑ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥ ੧ ॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥ ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥ ਨਾਨਕ ਨਦਰੀ ਨਦਰਿ ਕਰੇ ਤਾ ਨਾਮੁ ਧਨੁ ਪਲੈ ਪਾਇ ॥ ੨ ॥ ਪਉੜੀ ॥ ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥ ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥ ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥ ੩ ॥ ਸਲੋਕ ਮਃ ੩ ॥ ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥ ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥ ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥ ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥ ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥ ੧ ॥ ਮਃ ੩ ॥ ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ । ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥ ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥ ੨ ॥ ਪਉੜੀ ॥ ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥ ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨਿੑ ਓਨਾੑ ਅੰਦਰਿ ਹਿਰਦੈ ਭਾਈ ॥ ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨਾੑ ਪਰਾਇਆ ਭਲਾ ਨ ਸੁਖਾਈ ॥ ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥ ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥ ੪ ॥ ਸਲੋਕ ਮਃ ੩ ॥ ਧ੍ਰਿਗ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥