੮੫੨
ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥ ੨ ॥ ਮਃ ੩ ॥ ਮਨਮੁਖ ਮੈਲੇ ਮਰਹਿ ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥ ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰੁ ॥ ੩ ॥ ਪਉੜੀ ॥ ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ ਲੋਕੁ ਕਢਤਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ ਭਗਤ ਜਨਾ ਕਉ ਮਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥ ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥ ੭ ॥ ਸਲੋਕ ਮਃ ੩ ॥ ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥ ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥ ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥ ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥ ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥ ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥ ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੀੑ ਬਿਰਥਾ ਜਨਮੁ ਗਵਾਇਆ ॥ ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥ ੧ ॥ ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭ ਕਿਛੁ ਹੋਇ ॥ ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥ ੨ ॥ ਪਉੜੀ ॥ ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥ ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥ ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥ ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥