੮੫੪
ਸਲੋਕ ਮਃ ੧ ॥ ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥ ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥ ੧ ॥ ਮਃ ੧ ॥ ਜਿਸੁ ਮਨਿ ਵਸਿਆ ਤਰਿਆ ਸੋਇ ॥ ਨਾਨਕ ਜੋ ਭਾਵੈ ਸੋ ਹੋਇ ॥ ੨ ॥ ਪਉੜੀ ॥ ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥ ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥ ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥ ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥ ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥ ੧੧ ॥ ਸਲੋਕ ਮਃ ੩ ॥ ਜਿਨੀੑ ਨਾਮੁ ਵਿਸਾਰਿਆ ਕੂੜੇ ਕਹਣ ਕਹੰਨਿੑ ॥ ਪੰਚ ਚੋਰ ਤਿਨਾ ਘਰੁ ਮੁਹਨਿੑ ਹਉਮੈ ਅੰਦਰਿ ਸੰਨਿੑ ॥ ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨਿੑ ॥ ਜਿਨੀੑ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨਿੑ ॥ ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿੑ ॥ ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨਿੑ ॥ ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨਿੑ ॥ ੧ ॥ ਮਃ ੩ ॥ ਜਿਨੀੑ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥ ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥ ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥ ਹਰਿ ਦਾਸਾ ਜਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥ ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥ ਕਿਨੑ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥ ੨ ॥ ਪਉੜੀ ॥ ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥ ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥ ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥ ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥ ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੁ ਸਿਉ ਬਣਿਆ ॥ ੧੨ ॥ ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥ ੧ ॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥ ੨ ॥ ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥