੮੫੫
ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥ ੧੩ ॥ ੧ ॥ ਸੁਧੁ ॥

ਬਿਲਾਵਲੁ ਬਾਣੀ ਭਗਤਾ ਕੀ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥ ੧ ॥ ਰਹਾਉ ॥ ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥ ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥ ੧ ॥ ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥ ੨ ॥ ਹਰਿ ਕੇ ਸੇਵਕ ਜੋ ਹਰਿ ਭਾਏ ਤਿਨੑ ਕੀ ਕਥਾ ਨਿਰਾਰੀ ਰੇ ॥ ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥ ੩ ॥ ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥ ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥ ੪ ॥ ੧ ॥ ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥ ੧ ॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥ ੧ ॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥ ੨ ॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥ ੩ ॥ ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥ ੪ ॥ ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ ਰੰਗਿ ਰਾਤਾ ॥ ੫ ॥ ੨ ॥ ਬਿਲਾਵਲੁ ॥ ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥ ੧ ॥ ਕਿਉ ਛੂਟਉ ਕੈਸੇ ਤਰਉ ਭਵ ਜਲਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮਾੑਰੀ ॥ ੧ ॥ ਰਹਾਉ ॥ ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥ ੨ ॥ ਜਰਾ ਜੀਵਨ ਜੋਬਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥