੮੫੬
ਗਇਆ ਲਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥ ੩ ॥ ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥ ੪ ॥ ੩ ॥ ਬਿਲਾਵਲੁ ॥ ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥ ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥ ੧ ॥ ਹਮਾਰੇ ਕੁਲ ਕਉਨੇ ਰਾਮੁ ਕਹਿਓ ॥ ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥ ੧ ॥ ਰਹਾਉ ॥ ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥ ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥ ੨ ॥ ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥ ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥ ੩ ॥ ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥ ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥ ੪ ॥ ੪ ॥ ਬਿਲਾਵਲੁ ॥ ਕੋਊ ਹਰਿ ਸਮਾਨਿ ਨਹੀ ਰਾਜਾ ॥ ਏ ਭੁਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥ ੧ ॥ ਰਹਾਉ ॥ ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥ ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥ ੧ ॥ ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥ ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥ ੨ ॥ ੫ ॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥ ੧ ॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥ ੧ ॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥ ੨ ॥ ੬ ॥ ਬਿਲਾਵਲੁ ॥ ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿੑ ਕਿਵਾਰ ॥ ੧ ॥ ਰਹਾਉ ॥ ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨੑ ਸੁਨੀਅਤੁ ਸੁਜਮੁ ਤੁਮਾੑਰ ॥ ਮਾਗਉ ਕਾਹਿ ਰੰਕ ਸਭ ਦੇਖਉ ਤੁਮੑ ਹੀ ਤੇ ਮੇਰੋ ਨਿਸਤਾਰੁ ॥ ੧ ॥ ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥ ੨ ॥ ੭ ॥ ਬਿਲਾਵਲੁ ॥ ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥ ਭ੍ਰਮ ਕੈ ਭਾਇ ਭਵੈ ਭੇਖਧਾਰੀ ॥ ੧ ॥ ਆਸਨੁ ਪਵਨ ਦੂਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥