੮੫੭
ਕਰਿ ਬਵਰੇ ॥ ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥ ੧ ॥ ਰਹਾਉ ॥ ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥ ਕਹਿ ਕਬੀਰ ਕੇਸੌ ਜਗਿ ਜੋਗੀ ॥ ੨ ॥ ੮ ॥ ਬਿਲਾਵਲੁ ॥ ਇਨਿੑ ਮਾਇਆ ਜਗਦੀਸ ਗੁਸਾਈ ਤੁਮੑਰੇ ਚਰਨ ਬਿਸਾਰੇ ॥ ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥ ੧ ॥ ਰਹਾਉ ॥ ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥ ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥ ੧ ॥ ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਝੂਠੁ ਗੁਮਾਨਾ ॥ ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥ ੨ ॥ ੯ ॥ ਬਿਲਾਵਲੁ ॥ ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ ॥ ਪਰਮ ਕੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥ ੧ ॥ ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮ ॥ ੧ ॥ ਰਹਾਉ ॥ ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥ ਜਹ ਉਪਜੈ ਬਿਨਸੈ ਤਹੀ ਜੈਸੇ ਪੁਰਿਵਨ ਪਾਤ ॥ ੨ ॥ ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥ ਕਹਿ ਕਬੀਰ ਸੇਵਾ ਕਰਹੁ ਮਨ ਮੰਝਿ ਮੁਰਾਰਿ ॥ ੩ ॥ ੧੦ ॥ ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥ ੧ ॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥ ੧ ॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥ ੨ ॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥ ੩ ॥ ੧੧ ॥ ਬਿਲਾਵਲੁ ॥ ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥ ਮਾਨੌ ਸਭ ਸੁਖ ਨਾਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥ ਰਹਾਉ ॥ ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ ਜਬ ਖੋਲੈ ਦੇਵ ॥ ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥ ੧ ॥ ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥ ਕਹਿ ਕਬੀਰ ਮੇਰਾ ਮਾਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥ ੨ ॥ ੧੨ ॥

ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਸਫਲ ਜਨਮੁ ਮੋ ਕਉ ਗੁਰ ਕੀਨਾ ॥ ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥