੮੫੮
ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥ ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥ ੧ ॥ ਰਹਾਉ ॥ ਨਾਮਦੇਇ ਸਿਮਰਨੁ ਕਰਿ ਜਾਨਾਂ ॥ ਜਗਜੀਵਨ ਸਿਉ ਜੀਉ ਸਮਾਨਾਂ ॥ ੨ ॥ ੧ ॥

ਬਿਲਾਵਲੁ ਬਾਣੀ ਰਵਿਦਾਸ ਭਗਤ ਕੀ ੴ ਸਤਿਗੁਰ ਪ੍ਰਸਾਦਿ ॥
ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥ ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥ ੧ ॥ ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥ ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥ ੧ ॥ ਰਹਾਉ ॥ ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥ ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥ ੨ ॥ ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥ ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥ ੩ ॥ ੧ ॥ ਬਿਲਾਵਲੁ ॥ ਜਿਹ ਕੁਲ ਸਾਧੁ ਬੈਸਨੌ ਹੋਇ ॥ ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥ ੧ ॥ ਰਹਾਉ ॥ ਬ੍ਰਹਮਨ ਬੈਸ ਸੂਦ ਅਰ ਖੵਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥ ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥ ੧ ॥ ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥ ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥ ੨ ॥ ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥ ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥ ੩ ॥ ੨ ॥

ਬਾਣੀ ਸਧਨੇ ਕੀ ਰਾਗੁ ਬਿਲਾਵਲੁ ੴ ਸਤਿਗੁਰ ਪ੍ਰਸਾਦਿ ॥
ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥ ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥ ੧ ॥ ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥ ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥ ੧ ॥ ਰਹਾਉ ॥ ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥ ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥ ੨ ॥ ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥ ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥ ੩ ॥ ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥ ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥