੮੬੧
ਊਤਮੁ ਸੰਤੁ ਭਇਓ ਬਡ ਬਡਨਾ ॥ ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥ ੩ ॥ ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥ ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥ ੪ ॥ ੩ ॥ ਗੋਂਡ ਮਹਲਾ ੪ ॥ ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥ ੧ ॥ ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥ ੧ ॥ ਰਹਾਉ ॥ ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥ ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥ ੨ ॥ ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥ ੩ ॥ ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥ ੪ ॥ ੪ ॥ ਗੋਂਡ ਮਹਲਾ ੪ ॥ ਹਰਿ ਅੰਤਰਜਾਮੀ ਸਭ ਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥ ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭਦੂ ਰਖਿ ਲਈਐ ॥ ੧ ॥ ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥ ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥ ੧ ॥ ਰਹਾਉ ॥ ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥ ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥ ੨ ॥ ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥ ੩ ॥ ਜਿਸ ਦੈ ਵਸਿ ਸਭੁ ਕਿਛੁ ਸੋ ਸਭਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥ ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥ ੪ ॥ ੫ ॥ ਗੋਂਡ ਮਹਲਾ ੪ ॥ ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥ ੧ ॥ ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥