੮੬੨
ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥ ੨ ॥ ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥ ੩ ॥ ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥ ੪ ॥ ੬ ॥ ਛਕਾ ੧ ॥

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਭੁ ਕਰਤਾ ਸਭੁ ਭੁਗਤਾ ॥ ੧ ॥ ਰਹਾਉ ॥ ਸੁਨਤੋ ਕਰਤਾ ਪੇਖਤ ਕਰਤਾ ॥ ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥ ਓਪਤਿ ਕਰਤਾ ਪਰਲਉ ਕਰਤਾ ॥ ਬਿਆਪਤ ਕਰਤਾ ਅਲਿਪਤੋ ਕਰਤਾ ॥ ੧ ॥ ਬਕਤੋ ਕਰਤਾ ਬੂਝਤ ਕਰਤਾ ॥ ਆਵਤੁ ਕਰਤਾ ਜਾਤੁ ਭੀ ਕਰਤਾ ॥ ਨਿਰਗੁਨ ਕਰਤਾ ਸਰਗੁਨ ਕਰਤਾ ॥ ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥ ੨ ॥ ੧ ॥ ਗੋਂਡ ਮਹਲਾ ੫ ॥ ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕੁਸੰਭਾਇਲੇ ॥ ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥ ੧ ॥ ਮਨੁ ਸਮਝੁ ਛੋਡਿ ਆਵਾਇਲੇ ॥ ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥ ੧ ॥ ਰਹਾਉ ॥ ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥ ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥ ੨ ॥ ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥ ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥ ੩ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮੑਰੇ ਜੀਅ ਜੰਤਾਇਲੇ ॥ ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥ ੪ ॥ ੨ ॥

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥ ੧ ॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੂਝੈ ਨਿਰੰਜਨ ਦੇਵ ॥ ੧ ॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥