੮੬੩
ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥ ੨ ॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥ ੩ ॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥ ੪ ॥ ੧ ॥ ੩ ॥ ਗੋਂਡ ਮਹਲਾ ੫ ॥ ਨਾਮ ਸੰਗਿ ਕੀਨੋ ਬਿਉਹਾਰੁ ॥ ਨਾਮੋੁ ਹੀ ਇਸੁ ਮਨ ਕਾ ਅਧਾਰੁ ॥ ਨਾਮੋ ਹੀ ਚਿਤਿ ਕੀਨੀ ਓਟ ॥ ਨਾਮੁ ਜਪਤ ਮਿਟਹਿ ਪਾਪ ਕੋਟਿ ॥ ੧ ॥ ਰਾਸਿ ਦੀਈ ਹਰਿ ਏਕੋ ਨਾਮੁ ॥ ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥ ੧ ॥ ਰਹਾਉ ॥ ਨਾਮੁ ਹਮਾਰੇ ਜੀਅ ਕੀ ਰਾਸਿ ॥ ਨਾਮੋ ਸੰਗੀ ਜਤ ਕਤ ਜਾਤ ॥ ਨਾਮੋ ਹੀ ਮਨਿ ਲਾਗਾ ਮੀਠਾ ॥ ਜਲਿ ਥਲਿ ਸਭ ਮਹਿ ਨਾਮੋ ਡੀਠਾ ॥ ੨ ॥ ਨਾਮੇ ਦਰਗਹ ਮੁਖ ਉਜਲੇ ॥ ਨਾਮੇ ਸਗਲੇ ਕੁਲ ਉਧਰੇ ॥ ਨਾਮਿ ਹਮਾਰੇ ਕਾਰਜ ਸੀਧ ॥ ਨਾਮਿ ਸੰਗਿ ਇਹੁ ਮਨੂਆ ਗੀਧ ॥ ੩ ॥ ਨਾਮੇ ਹੀ ਹਮ ਨਿਰਭਉ ਭਏ ॥ ਨਾਮੇ ਆਵਨ ਜਾਵਨ ਰਹੇ ॥ ਗੁਰਿ ਪੂਰੈ ਮੇਲੇ ਗੁਣਤਾਸ ॥ ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥ ੪ ॥ ੨ ॥ ੪ ॥ ਗੋਂਡ ਮਹਲਾ ੫ ॥ ਨਿਮਾਨੇ ਕਉ ਜੋ ਦੇਤੋ ਮਾਨੁ ॥ ਸਗਲ ਭੂਖੇ ਕਉ ਕਰਤਾ ਦਾਨੁ ॥ ਗਰਭ ਘੋਰ ਮਹਿ ਰਾਖਨਹਾਰੁ ॥ ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥ ੧ ॥ ਐਸੋ ਪ੍ਰਭੁ ਮਨ ਮਾਹਿ ਧਿਆਇ ॥ ਘਟਿ ਅਵਘਟਿ ਜਤ ਕਤਹਿ ਸਹਾਇ ॥ ੧ ॥ ਰਹਾਉ ॥ ਰੰਕੁ ਰਾਉ ਜਾ ਕੈ ਏਕ ਸਮਾਨਿ ॥ ਕੀਟ ਹਸਤਿ ਸਗਲ ਪੂਰਾਨ ॥ ਬੀਓ ਪੂਛਿ ਨ ਮਸਲਤਿ ਧਰੈ ॥ ਜੋ ਕਿਛੁ ਕਰੈ ਸੁ ਆਪਹਿ ਕਰੈ ॥ ੨ ॥ ਜਾ ਕਾ ਅੰਤੁ ਨ ਜਾਨਸਿ ਕੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਆਪਿ ਅਕਾਰੁ ਆਪਿ ਨਿਰੰਕਾਰੁ ॥ ਘਟ ਘਟ ਘਟਿ ਸਭ ਘਟ ਆਧਾਰੁ ॥ ੩ ॥ ਨਾਮ ਰੰਗਿ ਭਗਤ ਭਏ ਲਾਲ ॥ ਜਸੁ ਕਰਤੇ ਸੰਤ ਸਦਾ ਨਿਹਾਲ ॥ ਨਾਮ ਰੰਗਿ ਜਨ ਰਹੇ ਅਘਾਇ ॥ ਨਾਨਕ ਤਿਨ ਜਨ ਲਾਗੈ ਪਾਇ ॥ ੪ ॥ ੩ ॥ ੫ ॥ ਗੋਂਡ ਮਹਲਾ ੫ ॥ ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ ਜਾ ਕੈ ਸੰਗਿ ਰਿਦੈ ਪਰਗਾਸ ॥ ੧ ॥ ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥ ੧ ॥ ਰਹਾਉ ॥ ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਿ ਨਿਰਮਲ ਸਾਰ ॥ ਜਾ ਕੀ ਰੇਨੁ ਬਾਂਛੈ ਸੰਸਾਰ ॥ ੨ ॥ ਕੋਟਿ ਪਤਿਤ ਜਾ ਕੈ ਸੰਗਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥