੮੬੪
ਉਧਾਰ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥ ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥ ੩ ॥ ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ ਗੁਰ ਸਾਧ ਦਇਆਲ ॥ ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ ਹਰਿ ਨਾਏ ॥ ੪ ॥ ੪ ॥ ੬ ॥ ਗੋਂਡ ਮਹਲਾ ੫ ॥ ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥ ੧ ॥ ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥ ੧ ॥ ਰਹਾਉ ॥ ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥ ੨ ॥ ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ ਮਹਿ ਭਇਆ ਪ੍ਰਗਾਸ ॥ ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥ ੩ ॥ ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥ ੪ ॥ ੫ ॥ ੭ ॥ ਗੋਂਡ ਮਹਲਾ ੫ ॥ ਗੁਰੂ ਗੁਰੂ ਗੁਰ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥ ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥ ੧ ॥ ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥ ੧ ॥ ਰਹਾਉ ॥ ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਕੀ ਸੇਵਾ ਪਾਏ ਮਾਨੁ ॥ ਗੁਰ ਊਪਰਿ ਸਦਾ ਕੁਰਬਾਨੁ ॥ ੨ ॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥ ੩ ॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ ॥ ੪ ॥ ੬ ॥ ੮ ॥ ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥ ੧ ॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥ ੧ ॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥ ੨ ॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥