੮੬੫
ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥ ੩ ॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥ ੪ ॥ ੭ ॥ ੯ ॥ ਗੋਂਡ ਮਹਲਾ ੫ ॥ ਰਾਮ ਰਾਮ ਸੰਗਿ ਕਰਿ ਬਿਉਹਾਰ ॥ ਰਾਮ ਰਾਮ ਰਾਮ ਪ੍ਰਾਨ ਅਧਾਰ ॥ ਰਾਮ ਰਾਮ ਰਾਮ ਕੀਰਤਨੁ ਗਾਇ ॥ ਰਮਤ ਰਾਮੁ ਸਭ ਰਹਿਓ ਸਮਾਇ ॥ ੧ ॥ ਸੰਤ ਜਨਾ ਮਿਲਿ ਬੋਲਹੁ ਰਾਮ ॥ ਸਭ ਤੇ ਨਿਰਮਲ ਪੂਰਨ ਕਾਮ ॥ ੧ ॥ ਰਹਾਉ ॥ ਰਾਮ ਰਾਮ ਧਨੁ ਸੰਚਿ ਭੰਡਾਰ ॥ ਰਾਮ ਰਾਮ ਰਾਮ ਕਰਿ ਆਹਾਰ ॥ ਰਾਮ ਰਾਮ ਵੀਸਰਿ ਨਹੀ ਜਾਇ ॥ ਕਰਿ ਕਿਰਪਾ ਗੁਰਿ ਦੀਆ ਬਤਾਇ ॥ ੨ ॥ ਰਾਮ ਰਾਮ ਰਾਮ ਸਦਾ ਸਹਾਇ ॥ ਰਾਮ ਰਾਮ ਰਾਮ ਲਿਵ ਲਾਇ ॥ ਰਾਮ ਰਾਮ ਜਪਿ ਨਿਰਮਲ ਭਏ ॥ ਜਨਮ ਜਨਮ ਕੇ ਕਿਲਬਿਖ ਗਏ ॥ ੩ ॥ ਰਮਤ ਰਾਮ ਜਨਮ ਮਰਣੁ ਨਿਵਾਰੈ ॥ ਉਚਰਤ ਰਾਮ ਭੈ ਪਾਰਿ ਉਤਾਰੈ ॥ ਸਭ ਤੇ ਊਚ ਰਾਮ ਪਰਗਾਸ ॥ ਨਿਸਿ ਬਾਸੁਰ ਜਪਿ ਨਾਨਕ ਦਾਸ ॥ ੪ ॥ ੮ ॥ ੧੦ ॥ ਗੋਂਡ ਮਹਲਾ ੫ ॥ ਉਨ ਕਉ ਖਸਮਿ ਕੀਨੀ ਠਾਕਹਾਰੇ ॥ ਦਾਸ ਸੰਗ ਤੇ ਮਾਰਿ ਬਿਦਾਰੇ ॥ ਗੋਬਿੰਦ ਭਗਤ ਕਾ ਮਹਲੁ ਨ ਪਾਇਆ ॥ ਰਾਮ ਜਨਾ ਮਿਲਿ ਮੰਗਲੁ ਗਾਇਆ ॥ ੧ ॥ ਸਗਲ ਸ੍ਰਿਸਟਿ ਕੇ ਪੰਚ ਸਿਕਦਾਰ ॥ ਰਾਮ ਭਗਤ ਕੇ ਪਾਨੀਹਾਰ ॥ ੧ ॥ ਰਹਾਉ ॥ ਜਗਤ ਪਾਸ ਤੇ ਲੇਤੇ ਦਾਨੁ ॥ ਗੋਬਿੰਦ ਭਗਤ ਕਉ ਕਰਹਿ ਸਲਾਮੁ ॥ ਲੂਟਿ ਲੇਹਿ ਸਾਕਤ ਪਤਿ ਖੋਵਹਿ ॥ ਸਾਧ ਜਨਾ ਪਗ ਮਲਿ ਮਲਿ ਧੋਵਹਿ ॥ ੨ ॥ ਪੰਚ ਪੂਤ ਜਣੇ ਇਕ ਮਾਇ ॥ ਉਤਭੁਜ ਖੇਲੁ ਕਰਿ ਜਗਤ ਵਿਆਇ ॥ ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥ ਇਨ ਕਉ ਛੋਡਿ ਊਪਰਿ ਜਨ ਬਸੇ ॥ ੩ ॥ ਕਰਿ ਕਿਰਪਾ ਜਨ ਲੀਏ ਛਡਾਇ ॥ ਜਿਸ ਕੇ ਸੇ ਤਿਨਿ ਰਖੇ ਹਟਾਇ ॥ ਕਹੁ ਨਾਨਕ ਭਗਤਿ ਪ੍ਰਭ ਸਾਰੁ ॥ ਬਿਨੁ ਭਗਤੀ ਸਭ ਹੋਇ ਖੁਆਰੁ ॥ ੪ ॥ ੯ ॥ ੧੧ ॥ ਗੋਂਡ ਮਹਲਾ ੫ ॥ ਕਲਿ ਕਲੇਸ ਮਿਟੇ ਹਰਿ ਨਾਇ ॥ ਦੁਖ ਬਿਨਸੇ ਸੁਖ ਕੀਨੋ ਠਾਉ ॥ ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥ ਸੰਤ ਪ੍ਰਸਾਦਿ ਸਗਲ ਫਲ ਪਾਏ ॥ ੧ ॥ ਰਾਮ ਜਪਤ ਜਨ ਪਾਰਿ ਪਰੇ ॥ ਜਨਮ ਜਨਮ ਕੇ ਪਾਪ ਹਰੇ ॥ ੧ ॥ ਰਹਾਉ ॥ ਗੁਰ ਕੇ ਚਰਨ ਰਿਦੈ ਉਰਿ ਧਾਰੇ ॥ ਅਗਨਿ ਸਾਗਰ ਤੇ ਉਤਰੇ ਪਾਰੇ ॥ ਜਨਮ ਮਰਣ ਸਭ ਮਿਟੀ ਉਪਾਧਿ ॥ ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥ ੨ ॥ ਥਾਨ ਥਨੰਤਰਿ ਏਕੋ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥ ਕਰਿ ਕਿਰਪਾ ਜਾ ਕਉ ਮਤਿ ਦੇਇ ॥ ਆਠ ਪਹਰ ਪ੍ਰਭ ਕਾ ਨਾਉ ਲੇਇ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥