੮੬੬
ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥ ਤਾ ਕੈ ਹਿਰਦੈ ਹੋਇ ਪ੍ਰਗਾਸੁ ॥ ਭਗਤਿ ਭਾਇ ਹਰਿ ਕੀਰਤਨੁ ਕਰੀਐ ॥ ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥ ੪ ॥ ੧੦ ॥ ੧੨ ॥ ਗੋਂਡ ਮਹਲਾ ੫ ॥ ਗੁਰ ਕੇ ਚਰਨ ਕਮਲ ਨਮਸਕਾਰਿ ॥ ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥ ਹੋਇ ਰਹੀਐ ਸਗਲ ਕੀ ਰੀਨਾ ॥ ਘਟਿ ਘਟਿ ਰਮਈਆ ਸਭ ਮਹਿ ਚੀਨਾ ॥ ੧ ॥ ਇਨ ਬਿਧਿ ਰਮਹੁ ਗੋਪਾਲ ਗੋੁਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥ ੧ ॥ ਰਹਾਉ ॥ ਆਠ ਪਹਰ ਹਰਿ ਕੇ ਗੁਣ ਗਾਉ ॥ ਜੀਅ ਪ੍ਰਾਨ ਕੋ ਇਹੈ ਸੁਆਉ ॥ ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥ ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥ ੨ ॥ ਜਿਨਿ ਤੂੰ ਕੀਆ ਤਿਸ ਕਉ ਜਾਨੁ ॥ ਆਗੈ ਦਰਗਹ ਪਾਵੈ ਮਾਨੁ ॥ ਮਨੁ ਤਨੁ ਨਿਰਮਲ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥ ੩ ॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਸਾਧੂ ਕੀ ਮਨੁ ਮੰਗੈ ਰਵਾਲਾ ॥ ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥ ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥ ੪ ॥ ੧੧ ॥ ੧੩ ॥ ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡਭਾਗਿ ॥ ੧ ॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥ ੧ ॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥ ੨ ॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥ ੩ ॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥ ੪ ॥ ੧੨ ॥ ੧੪ ॥ ਗੋਂਡ ਮਹਲਾ ੫ ॥ ਕਰਿ ਕਿਰਪਾ ਸੁਖ ਅਨਦ ਕਰੇਇ ॥ ਬਾਲਕ ਰਾਖਿ ਲੀਏ ਗੁਰਦੇਵਿ ॥ ਪ੍ਰਭ ਕਿਰਪਾਲ ਦਇਆਲ ਗੋਬਿੰਦ ॥ ਜੀਅ ਜੰਤ ਸਗਲੇ ਬਖਸਿੰਦ ॥ ੧ ॥ ਤੇਰੀ ਸਰਣਿ ਪ੍ਰਭ ਦੀਨ ਦਇਆਲ ॥ ਪਾਰਬ੍ਰਹਮ ਜਪਿ ਸਦਾ ਨਿਹਾਲ ॥ ੧ ॥ ਰਹਾਉ ॥ ਪ੍ਰਭ ਦਇਆਲ ਦੂਸਰ ਕੋਈ ਨਾਹੀ ॥ ਘਟ ਘਟ ਅੰਤਰਿ ਸਰਬ ਸਮਾਹੀ ॥ ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮਾੑਰੈ ॥ ੨ ॥ ਅਉਖਧ ਕੋਟਿ ਸਿਮਰਿ ਗੋਬਿੰਦ ॥ ਤੰਤੁ ਮੰਤੁ ਭਜੀਐ ਭਗਵੰਤ ॥ ਰੋਗ ਸੋਗ ਮਿਟੇ ਪ੍ਰਭ ਧਿਆਏ ॥ ਮਨ ਬਾਂਛਤ ਪੂਰਨ ਫਲ ਪਾਏ ॥ ੩ ॥ ਕਰਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥