੮੬੭
ਕਾਰਨ ਸਮਰਥ ਦਇਆਰ ॥ ਸਰਬ ਨਿਧਾਨ ਮਹਾ ਬੀਚਾਰ ॥ ਨਾਨਕ ਬਖਸਿ ਲੀਏ ਪ੍ਰਭਿ ਆਪਿ ॥ ਸਦਾ ਸਦਾ ਏਕੋ ਹਰਿ ਜਾਪਿ ॥ ੪ ॥ ੧੩ ॥ ੧੫ ॥ ਗੋਂਡ ਮਹਲਾ ੫ ॥ ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥ ਨਿਰਮਲ ਹੋਇ ਤੁਮਾੑਰਾ ਚੀਤ ॥ ਮਨ ਤਨ ਕੀ ਸਭ ਮਿਟੈ ਬਲਾਇ ॥ ਦੂਖੁ ਅੰਧੇਰਾ ਸਗਲਾ ਜਾਇ ॥ ੧ ॥ ਹਰਿ ਗੁਣ ਗਾਵਤ ਤਰੀਐ ਸੰਸਾਰੁ ॥ ਵਡਭਾਗੀ ਪਾਈਐ ਪੁਰਖੁ ਅਪਾਰੁ ॥ ੧ ॥ ਰਹਾਉ ॥ ਜੋ ਜਨੁ ਕਰੈ ਕੀਰਤਨੁ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥ ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥ ੨ ॥ ਹਰਿ ਗੁਣ ਗਾਵੈ ਸੰਤ ਪ੍ਰਾਸਦਿ ॥ ਕਾਮ ਕ੍ਰੋਧ ਮਿਟਹਿ ਉਨਮਾਦ ॥ ਸਦਾ ਹਜੂਰਿ ਜਾਣੁ ਭਗਵੰਤ ॥ ਪੂਰੇ ਗੁਰ ਕਾ ਪੂਰਨ ਮੰਤ ॥ ੩ ॥ ਹਰਿ ਧਨੁ ਖਾਟਿ ਕੀਏ ਭੰਡਾਰ ॥ ਮਿਲਿ ਸਤਿਗੁਰ ਸਭਿ ਕਾਜ ਸਵਾਰ ॥ ਹਰਿ ਕੇ ਨਾਮ ਰੰਗ ਸੰਗਿ ਜਾਗਾ ॥ ਹਰਿ ਚਰਣੀ ਨਾਨਕ ਮਨੁ ਲਾਗਾ ॥ ੪ ॥ ੧੪ ॥ ੧੬ ॥ ਗੋਂਡ ਮਹਲਾ ੫ ॥ ਭਵ ਸਾਗਰ ਬੋਹਿਥ ਹਰਿ ਚਰਣ ॥ ਸਿਮਰਤ ਨਾਮੁ ਨਾਹੀ ਫਿਰਿ ਮਰਣ ॥ ਹਰਿ ਗੁਣ ਰਮਤ ਨਾਹੀ ਜਮ ਪੰਥ ॥ ਮਹਾ ਬੀਚਾਰ ਪੰਚ ਦੂਤਹ ਮੰਥ ॥ ੧ ॥ ਤਉ ਸਰਣਾਈ ਪੂਰਨ ਨਾਥ ॥ ਜੰਤ ਅਪਨੇ ਕਉ ਦੀਜਹਿ ਹਾਥ ॥ ੧ ॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥ ਪਾਰਬ੍ਰਹਮ ਕਾ ਕਰਹਿ ਵਖਿਆਣ ॥ ਜੋਗੀ ਜਤੀ ਬੈਸਨੋ ਰਾਮਦਾਸ ॥ ਮਿਤਿ ਨਾਹੀ ਬ੍ਰਹਮ ਅਬਿਨਾਸ ॥ ੨ ॥ ਕਰਣ ਪਲਾਹ ਕਰਹਿ ਸਿਵ ਦੇਵ ॥ ਤਿਲੁ ਨਹੀ ਬੂਝਹਿ ਅਲਖ ਅਭੇਵ ॥ ਪ੍ਰੇਮ ਭਗਤਿ ਜਿਸੁ ਆਪੇ ਦੇਇ ॥ ਜਗ ਮਹਿ ਵਿਰਲੇ ਕੇਈ ਕੇਇ ॥ ੩ ॥ ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥ ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ ॥ ਨਾਨਕੁ ਦੀਨੁ ਜਾਚੈ ਤੇਰੀ ਸੇਵ ॥ ਕਰਿ ਕਿਰਪਾ ਦੀਜੈ ਗੁਰਦੇਵ ॥ ੪ ॥ ੧੫ ॥ ੧੭ ॥ ਗੋਂਡ ਮਹਲਾ ੫ ॥ ਸੰਤ ਕਾ ਲੀਆ ਧਰਤਿ ਬਿਦਾਰਉ ॥ ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥ ਸੰਤ ਕਉ ਰਾਖਹੁ ਅਪਨੇ ਜੀਅ ਨਾਲਿ ॥ ਸੰਤ ਉਧਾਰਉ ਤਤਖਿਣ ਤਾਲਿ ॥ ੧ ॥ ਸੋਈ ਸੰਤੁ ਜਿ ਭਾਵੈ ਰਾਮ ॥ ਸੰਤ ਗੋਬਿੰਦ ਕੈ ਏਕੈ ਕਾਮ ॥ ੧ ॥ ਰਹਾਉ ॥ ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥ ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥ ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥ ਸੰਤ ਕਾ ਦੋਖੀ ਰਾਜ ਤੇ ਟਾਲਿ ॥ ੨ ॥ ਸੰਤ ਕੀ ਨਿੰਦਾ ਕਰਹੁ ਨ ਕੋਇ ॥ ਜੋ ਨਿੰਦੈ ਤਿਸ ਕਾ ਪਤਨੁ ਹੋਇ ॥ ਜਿਸ ਕਉ ਰਾਖੈ ਸਿਰਜਨਹਾਰੁ ॥ ਝਖ ਮਾਰਉ ਸਗਲ ਸੰਸਾਰੁ ॥ ੩ ॥ ਪ੍ਰਭ ਅਪਨੇ ਕਾ ਭਇਆ ਬਿਸਾਸੁ ॥ ਜੀਉ ਪਿੰਡੁ ਸਭੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥