੮੬੮
ਤਿਸ ਕੀ ਰਾਸਿ ॥ ਨਾਨਕ ਕਉ ਉਪਜੀ ਪਰਤੀਤਿ ॥ ਮਨਮੁਖ ਹਾਰ ਗੁਰਮੁਖ ਸਦ ਜੀਤਿ ॥ ੪ ॥ ੧੬ ॥ ੧੮ ॥ ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥ ੧ ॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧ ॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥ ੨ ॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥ ੩ ॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥ ੪ ॥ ੧੭ ॥ ੧੯ ॥ ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥ ੧ ॥ ਰਹਾਉ ॥ ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥ ੧ ॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥ ੨ ॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥ ੩ ॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈਂ. ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥ ੪ ॥ ੧੮ ॥ ੨੦ ॥ ਗੋਂਡ ਮਹਲਾ ੫ ॥ ਅਚਰਜ ਕਥਾ ਮਹਾ ਅਨੂਪ ॥ ਪ੍ਰਾਤਮਾ ਪਾਰਬ੍ਰਹਮ ਕਾ ਰੂਪੁ ॥ ਰਹਾਉ ॥ ਨਾ ਇਹੁ ਬੂਢਾ ਨਾ ਇਹੁ ਬਾਲਾ ॥ ਨਾ ਇਸੁ ਦੂਖੁ ਨਹੀ ਜਮ ਜਾਲਾ ॥ ਨਾ ਇਸੁ ਬਿਨਸੈ ਨਾ ਇਹੁ ਜਾਇ ॥ ਆਦਿ ਜੁਗਾਦੀ ਰਹਿਆ ਸਮਾਇ ॥ ੧ ॥ ਨਾ ਇਸੁ ਉਸਨੁ ਨਹੀ ਇਸੁ ਸੀਤੁ ॥ ਨਾ ਇਸੁ ਦੁਸਮਨੁ ਨਾ ਇਸੁ ਮੀਤੁ ॥ ਨਾ ਇਸੁ ਹਰਖੁ ਨਹੀ ਇਸੁ ਸੋਗੁ ॥ ਸਭੁ ਕਿਛੁ ਇਸ ਕਾ ਇਹੁ ਕਰਨੈ ਜੋਗੁ ॥ ੨ ॥ ਨਾ ਇਸੁ ਬਾਪੁ ਨਹੀ ਇਸੁ ਮਾਇਆ ॥ ਇਹੁ ਅਪਰੰਪਰੁ ਹੋਤਾ ਆਇਆ ॥ ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥ ਘਟ ਘਟ ਅੰਤਰਿ ਸਦ ਹੀ ਜਾਗੈ ॥ ੩ ॥ ਤੀਨਿ ਗੁਣਾ ਇਕ ਸਕਤਿ ਉਪਾਇਆ ॥ ਮਹਾ ਮਾਇਆ ਤਾ ਕੀ ਹੈ ਛਾਇਆ ॥ ਅਛਲ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥