੮੬੯
ਅਛੇਦ ਅਭੇਦ ਦਇਆਲ ॥ ਦੀਨ ਦਇਆਲ ਸਦਾ ਕਿਰਪਾਲ ॥ ਤਾ ਕੀ ਗਤਿ ਮਿਤਿ ਕਛੂ ਨ ਪਾਇ ॥ ਨਾਨਕ ਤਾ ਕੈ ਬਲਿ ਬਲਿ ਜਾਇ ॥ ੪ ॥ ੧੯ ॥ ੨੧ ॥ ਗੋਂਡ ਮਹਲਾ ੫ ॥ ਸੰਤਨ ਕੈ ਬਲਿਹਾਰੈ ਜਾਉ ॥ ਸੰਤਨ ਕੈ ਸੰਗਿ ਰਾਮ ਗੁਨ ਗਾਉ ॥ ਸੰਤ ਪ੍ਰਸਾਦਿ ਕਿਲਵਿਖ ਸਭਿ ਗਏ ॥ ਸੰਤ ਸਰਣਿ ਵਡਭਾਗੀ ਪਏ ॥ ੧ ॥ ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥ ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥ ੧ ॥ ਰਹਾਉ ॥ ਪਾਰਬ੍ਰਹਮੁ ਜਬ ਹੋਇ ਦਇਆਲ ॥ ਸਾਧੂ ਜਨ ਕੀ ਕਰੈ ਰਵਾਲ ॥ ਕਾਮੁ ਕ੍ਰੋਧੁ ਇਸੁ ਤਨ ਤੇ ਜਾਇ ॥ ਰਾਮ ਰਤਨੁ ਵਸੈ ਮਨਿ ਆਇ ॥ ੨ ॥ ਸਫਲੁ ਜਨਮੁ ਤਾਂ ਕਾ ਪਰਵਾਣੁ ॥ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥ ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ੩ ॥ ਚਰਨ ਕਮਲ ਜਨ ਕਾ ਆਧਾਰੁ ॥ ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥ ਦਾਸ ਜਨਾ ਕੀ ਮਨਸਾ ਪੂਰਿ ॥ ਨਾਨਕ ਸੁਖੁ ਪਾਵੈ ਜਨ ਧੂਰਿ ॥ ੪ ॥ ੨੦ ॥ ੨੨ ॥ ੬ ॥ ੨੮ ॥

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥ ੧ ॥ ਗੁਰ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥ ੧ ॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈਕਾਰੁ ਕਰੈ ਸਭੁ ਲੋਗੁ ॥ ੨ ॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥ ੩ ॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥ ੪ ॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥ ੫ ॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥ ੬ ॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥