੮੭੦
ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥ ੭ ॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥ ੮ ॥ ੧ ॥ ੨੯ ॥
ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ ਮਸਟਿ ਕਰਿ ਰਹੀਐ ॥ ੧ ॥ ਬਾਬਾ ਬੋਲਨਾ ਕਿਆ ਕਹੀਐ ॥ ਜੈਸੇ ਰਾਮ ਨਾਮ ਰਵਿ ਰਹੀਐ ॥ ੧॥ ਰਹਾਉ ॥ ਸੰਤਨ ਸਿਉ ਬੋਲੇ ਉਪਕਾਰੀ ॥ ਮੂਰਖ ਸਿਉ ਬੋਲੇ ਝਖ ਮਾਰੀ ॥ ੨ ॥ ਬੋਲਤ ਬੋਲਤ ਬਢਹਿ ਬਿਕਾਰਾ ॥ ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥ ੩ ॥ ਕਹੁ ਕਬੀਰ ਛੂਛਾ ਘਟੁ ਬੋਲੈ ॥ ਭਰਿਆ ਹੋਇ ਸੁ ਕਬਹੁ ਨ ਡੋਲੈ ॥ ੪ ॥ ੧ ॥ ਗੋਂਡ ॥ ਨਰੂ ਮਰੈ ਨਰੁ ਕਾਮਿ ਨ ਆਵੈ ॥ ਪਸੂ ਮਰੈ ਦਸ ਕਾਜ ਸਵਾਰੈ ॥ ੧ ॥ ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥ ਮੈ ਕਿਆ ਜਾਨਉ ਬਾਬਾ ਰੇ ॥ ੧ ॥ ਰਹਾਉ ॥ ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥ ਕੇਸ ਜਲੇ ਜੈਸੇ ਘਾਸ ਕਾ ਪੂਲਾ ॥ ੨ ॥ ਕਹੁ ਕਬੀਰ ਤਬ ਹੀ ਨਰੁ ਜਾਗੈ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ॥ ੩ ॥ ੨ ॥ ਗੋਂਡ ॥ ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥ ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥ ੧॥ ਮੋਹਿ ਬੈਰਾਗੁ ਭਇਓ ॥ ਇਹੁ ਜੀਉ ਆਇ ਕਹਾ ਗਇਓ ॥ ੧ ॥ ਰਹਾਉ ॥ ਪੰਚ ਤਤੁ ਮਿਲਿ ਕਾਇਆ ਕੀਨੀੑ ਤਤੁ ਕਹਾ ਤੇ ਕੀਨੁ ਰੇ ॥ ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥ ੨ ॥ ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥ ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥ ੩ ॥ ੩ ॥

ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥ ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥ ਹਸਤਿ ਭਾਗਿ ਕੈ ਚੀਸਾ ਮਾਰੈ ॥ ਇਆ ਮੂਰਤਿ ਕੈ ਹਉ ਬਲਿਹਾਰੈ ॥ ੧ ॥ ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥ ਕਾਜੀ ਬਕਿਬੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥