੮੭੧
ਹਸਤੀ ਤੋਰੁ ॥ ੧ ॥ ਰਹਾਉ ॥ ਰੇ ਮਹਾਵਤ ਤੁਝੁ ਡਾਰਉ ਕਾਟਿ ॥ ਇਸਹਿ ਤੁਰਾਵਹੁ ਘਾਲਹੁ ਸਾਟਿ ॥ ਹਸਤਿ ਨ ਤੋਰੈ ਧਰੈ ਧਿਆਨੁ ॥ ਵਾ ਕੈ ਰਿਦੈ ਬਸੈ ਭਗਵਾਨੁ ॥ ੨ ॥ ਕਿਆ ਅਪਰਾਧੁ ਸੰਤ ਹੈ ਕੀਨਾੑ ॥ ਬਾਂਧਿ ਪੋਟ ਕੁੰਚਰ ਕਉ ਦੀਨਾੑ ॥ ਕੁੰਚਰੁ ਪੋਟ ਲੈ ਲੈ ਨਮਸਕਾਰੈ ॥ ਬੂਝੀ ਨਹੀ ਕਾਜੀ ਅੰਧਿਆਰੈ ॥ ੩ ॥ ਤੀਨਿ ਬਾਰ ਪਤੀਆ ਭਰਿ ਲੀਨਾ ॥ ਮਨ ਕਠੋਰੁ ਅਜਹੂ ਨ ਪਤੀਨਾ ॥ ਕਹਿ ਕਬੀਰ ਹਮਰਾ ਗੋਬਿੰਦੁ ॥ ਚਉਥੇ ਪਦ ਮਹਿ ਜਨ ਕੀ ਜਿੰਦੁ ॥ ੪ ॥ ੧ ॥ ੪ ॥ ਗੋਂਡ ॥ ਨਾ ਇਹੁ ਮਾਨਸੁ ਨਾ ਇਹੁ ਦੇਉ ॥ ਨਾ ਇਹੁ ਜਤੀ ਕਹਾਵੈ ਸੇਉ ॥ ਨਾ ਇਹੁ ਜੋਗੀ ਨਾ ਅਵਧੂਤਾ ॥ ਨਾ ਇਸੁ ਮਾਇ ਨ ਕਾਹੂ ਪੂਤਾ ॥ ੧ ॥ ਇਆ ਮੰਦਰ ਮਹਿ ਕੌਨ ਬਸਾਈ ॥ ਤਾ ਕਾ ਅੰਤੁ ਨ ਕੋਊ ਪਾਈ ॥ ੧ ॥ ਰਹਾਉ ॥ ਨਾ ਇਹੁ ਗਿਰਹੀ ਨਾ ਓਦਾਸੀ ॥ ਨਾ ਇਹੁ ਰਾਜ ਨ ਭੀਖ ਮੰਗਾਸੀ ॥ ਨਾ ਇਸੁ ਪਿੰਡੁ ਨ ਰਕਤੂ ਰਾਤੀ ॥ ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥ ੨ ॥ ਨਾ ਇਹੁ ਤਪਾ ਕਹਾਵੈ ਸੇਖੁ ॥ ਨਾ ਇਹੁ ਜੀਵੈ ਨ ਮਰਤਾ ਦੇਖੁ ॥ ਇਸੁ ਮਰਤੇ ਕਉ ਜੇ ਕੋਊ ਰੋਵੈ ॥ ਜੋ ਰੋਵੈ ਸੋਈ ਪਤਿ ਖੋਵੈ ॥ ੩ ॥ ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥ ਜੀਵਨ ਮਰਨੁ ਦੋਊ ਮਿਟਵਾਇਆ ॥ ਕਹੁ ਕਬੀਰ ਇਹੁ ਰਾਮ ਕੀ ਅੰਸੁ ॥ ਜਸ ਕਾਗਦ ਪਰ ਮਿਟੈ ਨ ਮੰਸੁ ॥ ੪ ॥ ੨ ॥ ੫ ॥ ਗੋਂਡ ॥ ਤੁਟੈ ਤਾਗੇ ਨਿਖੁਟੀ ਪਾਨਿ ॥ ਦੁਆਰ ਊਪਰਿ ਝਿਲਕਾਵਹਿ ਕਾਨ ॥ ਕੂਚ ਬਿਚਾਰੇ ਫੂਏ ਫਾਲ ॥ ਇਆ ਮੰਡੀਆ ਸਿਰਿ ਚਢਿਬੋ ਕਾਲ ॥ ੧॥ ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥ ਆਵਤ ਜਾਤ ਨਾਕ ਸਰ ਹੋਈ ॥ ੧ ॥ ਰਹਾਉ ॥ ਤੁਰੀ ਨਾਰਿ ਕੀ ਛੋਡੀ ਬਾਤਾ ॥ ਰਾਮ ਨਾਮ ਵਾ ਕਾ ਮਨੁ ਰਾਤਾ ॥ ਲਰਿਕੀ ਲਰਿਕਨ ਖੈਬੋ ਨਾਹਿ ॥ ਮੁੰਡੀਆ ਅਨਦਿਨੁ ਧਾਪੇ ਜਾਹਿ ॥ ੨ ॥ ਇਕ ਦੁਇ ਮੰਦਰਿ ਇਕ ਦੁਇ ਬਾਟ ॥ ਹਮ ਕਉ ਸਾਥਰੁ ਉਮ ਕਉ ਖਾਟ ॥ ਮੂਡ ਪਲੋਸਿ ਕਮਰ ਬਧਿ ਪੋਥੀ ॥ ਹਮ ਕਉ ਚਾਬਨੁ ਉਨ ਕਉ ਰੋਟੀ ॥ ੩ ॥ ਮੁੰਡੀਆ ਮੁੰਡੀਆ ਹੂਏ ਏਕ ॥ ਏ ਮੁੰਡੀਆ ਬੂਡਤ ਕੀ ਟੇਕ ॥ ਸੁਨਿ ਅੰਧਲੀ ਲੋਈ ਬੇਪੀਰਿ ॥ ਇਨੑ ਮੁੰਡੀਅਨ ਭਜਿ ਸਰਨਿ ਕਬੀਰ ॥ ੪ ॥ ੩ ॥ ੬ ॥ ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥ ੧ ॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਧ ਜੰਤ ਕੀ ਨਾਰੀ ॥ ੧ ॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥