੮੭੨
ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥ ੩ ॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮੇਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥ ੪ ॥ ੪ ॥ ੭ ॥ ਗੋਂਡ ॥ ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥ ਆਵਤ ਪਹੀਆ ਖੂਧੇ ਜਾਹਿ ॥ ਵਾ ਕੈ ਅੰਤਰਿ ਨਹੀ ਸੰਤੋਖੁ ॥ ਬਿਨੁ ਸੋਹਾਗਨਿ ਲਾਗੈ ਦੋਖੁ ॥ ੧ ॥ ਧਨੁ ਸੋਹਾਗਨਿ ਮਹਾ ਪਵੀਤ ॥ ਤਪੇ ਤਪੀਸਰ ਡੋਲੈ ਚੀਤ ॥ ੧ ॥ ਰਹਾਉ ॥ ਸੋਹਾਗਨਿ ਕਿਰਪਨ ਕੀ ਪੂਤੀ ॥ ਸੇਵਕ ਤਜਿ ਜਗਤ ਸਿਉ ਸੂਤੀ ॥ ਸਾਧੂ ਕੈ ਠਾਢੀ ਦਰਬਾਰਿ ॥ ਸਰਨਿ ਤੇਰੀ ਮੋ ਕਉ ਨਿਸਤਾਰਿ ॥ ੨ ॥ ਸੋਹਾਗਨਿ ਹੈ ਅਤਿ ਸੁੰਦਰੀ ॥ ਪਗ ਨੇਵਰ ਛਨਕ ਛਨਹਰੀ ॥ ਜਉ ਲਗੁ ਪ੍ਰਾਨ ਤਊ ਲਗੁ ਸੰਗੇ ॥ ਨਾਹਿ ਤ ਚਲੀ ਬੇਗਿ ਉਠਿ ਨੰਗੇ ॥ ੩ ॥ ਸੋਹਾਗਨਿ ਭਵਨ ਤ੍ਰੈ ਲੀਆ ॥ ਦਸ ਅਠ ਪੁਰਾਣ ਤੀਰਥ ਰਸ ਕੀਆ ॥ ਬ੍ਰਹਮਾ ਬਿਸਨੁ ਮਹੇਸਰ ਬੇਧੇ ॥ ਬਡੇ ਭੂਪਤਿ ਰਾਜੇ ਹੈ ਛੇਧੇ ॥ ੪ ॥ ਸੋਹਾਗਨਿ ਉਰਵਾਰਿ ਨ ਪਾਰਿ ॥ ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥ ਪਾਂਚ ਨਾਰਦ ਕੇ ਮਿਟਵੇ ਫੂਟੇ ॥ ਕਹੁ ਕਬੀਰ ਗੁਰ ਕਿਰਪਾ ਛੂਟੇ ॥ ੫ ॥ ੫ ॥ ੮ ॥ ਗੋਂਡ ॥ ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥ ਨਾਮ ਬਿਨਾ ਕੈਸੇ ਪਾਰਿ ਉਤਰੈ ॥ ਕੁੰਭ ਬਿਨਾ ਜਲੁ ਨਾ ਟੀਕਾਵੈ ॥ ਸਾਧੂ ਬਿਨੁ ਐਸੇ ਅਬਗਤੁ ਜਾਵੈ ॥ ੧ ॥ ਜਾਰਉ ਤਿਸੈ ਜੁ ਰਾਮੁ ਨ ਚੇਤੈ ॥ ਤਨ ਮਨ ਰਮਤ ਰਹੈ ਮਹਿ ਖੇਤੈ ॥ ੧ ॥ ਰਹਾਉ ॥ ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥ ਸੂਤ ਬਿਨਾ ਕੈਸੇ ਮਣੀ ਪਰੋਇਐ ॥ ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥ ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥ ੨ ॥ ਜੈਸੇ ਮਾਤ ਪਿਤਾ ਬਿਨੁ ਬਾਲ ਨ ਹੋਈ ॥ ਬਿੰਬ ਬਿਨਾ ਕੈਸੇ ਕਪਰੇ ਧੋਈ ॥ ਘੋਰ ਬਿਨਾ ਕੈਸੇ ਅਸਵਾਰ ॥ ਸਾਧੂ ਬਿਨੁ ਨਾਹੀ ਦਰਵਾਰ ॥ ੩ ॥ ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥ ਖਸਮਿ ਦੁਹਾਗਨਿ ਤਜਿ ਅਉਹੇਰੀ ॥ ਕਹੈ ਕਬੀਰੁ ਏਕੈ ਕਰਿ ਕਰਨਾ ॥ ਗੁਰਮੁਖਿ ਹੋਇ ਨਹੀ ਮਰਨਾ ॥ ੪ ॥ ੬ ॥ ੯ ॥ ਗੋਂਡ ॥ ਕੂਟਨੁ ਸੋਇ ਜੁ ਮਨ ਕਉ ਕੂਟੈ ॥ ਮਨ ਕੂਟੈ ਤਉ ਜਮ ਤੇ ਛੂਟੈ ॥ ਕੁਟਿ ਕੁਟਿ ਮਨੁ ਕਸਵਟੀ ਲਾਵੈ ॥ ਸੋ ਕੂਟਨੁ ਮੁਕਤਿ ਬਹੁ ਪਾਵੈ ॥ ੧ ॥ ਕੂਟਨੁ ਕਿਸੈ ਕਹਹੁ ਸੰਸਾਰ ॥ ਸਗਲ ਬੋਲਨ ਕੇ ਮਾਹਿ ਬੀਚਾਰ ॥ ੧ ॥ ਰਹਾਉ ॥ ਨਾਚਨੁ ਸੋਇ ਜੁ ਮਨ ਸਿਉ ਨਾਚੈ ॥ ਝੂਠਿ ਨ ਪਤੀਐ ਪਰਚੈ ਸਾਚੈ ॥ ਇਸੁ ਮਨ ਆਗੇ ਪੂਰੈ ਤਾਲ ॥ ਇਸੁ ਨਾਚਨ ਕੇ ਮਨ ਰਖਵਾਲ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥