੮੭੪
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥ ੧ ॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥ ੨ ॥ ੩ ॥ ਗੋਂਡ ॥ ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥ ੧ ॥ ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥ ੧ ॥ ਰਹਾਉ ॥ ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ ਮਾਖਨੁ ਘੂਟਲਾ ॥ ੨ ॥ ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥ ੩ ॥ ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥ ੪ ॥ ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥ ੫ ॥ ੪ ॥

ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥ ਹਰਿ ਕੋ ਨਾਮੁ ਲੈ ਊਤਮ ਧਰਮਾ ॥ ਹਰਿ ਹਰਿ ਕਰਤ ਜਾਤਿ ਕੁਲ ਹਰੀ ॥ ਸੋ ਹਰਿ ਅੰਧੁਲੇ ਕੀ ਲਾਕਰੀ ॥ ੧ ॥ ਹਰਏ ਨਮਸਤੇ ਹਰਏ ਨਮਹ ॥ ਹਰਿ ਹਰਿ ਕਰਤ ਨਹੀ ਦੁਖੁ ਜਮਹ ॥ ੧ ॥ ਰਹਾਉ ॥ ਹਰਿ ਹਰਨਾਕਸ ਹਰੇ ਪਰਾਨ ॥ ਅਜੈਮਲ ਕੀਓ ਬੈਕੁੰਠਹਿ ਥਾਨ ॥ ਸੂਆ ਪੜਾਵਤ ਗਨਿਕਾ ਤਰੀ ॥ ਸੋ ਹਰਿ ਨੈਨਹੁ ਕੀ ਪੂਤਰੀ ॥ ੨ ॥ ਹਰਿ ਹਰਿ ਕਰਤ ਪੂਤਨਾ ਤਰੀ ॥ ਬਾਲ ਘਾਤਨੀ ਕਪਟਹਿ ਭਰੀ ॥ ਸਿਮਰਨ ਦ੍ਰੋਪਦ ਸੁਤ ਉਧਰੀ ॥ ਗਊਤਮ ਸਤੀ ਸਿਲਾ ਨਿਸਤਰੀ ॥ ੩ ॥ ਕੇਸੀ ਕੰਸ ਮਥਨੁ ਜਿਨਿ ਕੀਆ ॥ ਜੀਅ ਦਾਨੁ ਕਾਲੀ ਕਉ ਦੀਆ ॥ ਪ੍ਰਣਵੈ ਨਾਮਾ ਐਸੋ ਹਰੀ ॥ ਜਾਸੁ ਜਪਤ ਭੈ ਅਪਦਾ ਟਰੀ ॥ ੪ ॥ ੧ ॥ ੫ ॥ ਗੋਂਡ ॥ ਭੈਰਉ ਭੂਤ ਸੀਤਲਾ ਧਾਵੈ ॥ ਖਰ ਬਾਹਨੁ ਉਹੁ ਛਾਰੁ ਉਡਾਵੈ ॥ ੧ ॥ ਹਉ ਤਉ ਏਕ ਰਮਈਆ ਲੈਹਉ ॥ ਆਨ ਦੇਵ ਬਦਲਾਵਨਿ ਦੈਹਉ ॥ ੧ ॥ ਰਹਾਉ ॥ ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥ ਬਰਦ ਚਢੇ ਡਉਰੂ ਢਮਕਾਵੈ ॥ ੨ ॥ ਮਹਾ ਮਾਈ ਕੀ ਪੂਜਾ ਕਰੈ ॥ ਨਰ ਸੇ ਨਾਰਿ ਹੋਇ ਅਉਤਰੈ ॥ ੩ ॥ ਤੂ ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥ ੪ ॥ ਗੁਰਮਤਿ ਰਾਮ ਨਾਮ ਗਹੁ ਮੀਤਾ ॥ ਪ੍ਰਣਵੈ ਨਾਮਾ ਇਉ ਕਹੈ ਗੀਤਾ ॥ ੫ ॥ ੨ ॥ ੬ ॥ ਬਿਲਾਵਲੁ ਗੋਂਡ ॥ ਆਜੁ ਨਾਮੇ ਬੀਠਲ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥ ਪਾਂਡੇ ਤੁਮਰੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥