੮੭੫
ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥ ੧ ॥ ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥ ੨ ॥ ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥ ੩ ॥ ਹਿੰਦੂ ਅੰਨਾੑ ਤੁਰਕੂ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ ॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥ ੪ ॥ ੩ ॥ ੭ ॥

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥ ੧ ॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥ ੧ ॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥ ੨ ॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥ ੩ ॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥ ੪ ॥ ੧॥ ਗੋਂਡ ॥ ਜੇ ਓਹੁ ਅਠਸਠਿ ਤੀਰਥੁ ਨਾੑਵੈ ॥ ਜੇ ਓਹੁ ਦੁਆਦਸ ਸਿਲਾ ਪੂਜਾਵੈ ॥ ਜੇ ਓਹੁ ਕੂਪ ਤਟਾ ਦੇਵਾਵੈ ॥ ਕਰੈ ਨਿੰਦ ਸਭ ਬਿਰਥਾ ਜਾਵੈ ॥ ੧ ॥ ਸਾਧ ਕਾ ਨਿੰਦਕੁ ਕੈਸੇ ਤਰੈ ॥ ਸਰਪਰ ਜਾਨਹੁ ਨਰਕ ਹੀ ਪਰੈ ॥ ੧ ॥ ਰਹਾਉ ॥ ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥ ਅਰਪੈ ਨਾਰਿ ਸੀਗਾਰ ਸਮੇਤਿ ॥ ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥ ਕਰੈ ਨਿੰਦ ਕਵਨੈ ਨਹੀ ਗੁਨੈ ॥ ੨ ॥ ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥ ਭੂਮਿ ਦਾਨ ਸੋਭਾ ਮੰਡਪਿ ਪਾਵੈ ॥ ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥ ਕਰੈ ਨਿੰਦ ਬਹੁ ਜੋਨੀ ਹਾਂਢੈ ॥ ੩ ॥ ਨਿੰਦਾ ਕਹਾ ਕਰਹੁ ਸੰਸਾਰਾ ॥ ਨਿੰਦਕ ਕਾ ਪਰਗਟਿ ਪਾਹਾਰਾ ॥ ਨਿੰਦਕੁ ਸੋਧਿ ਸਾਧਿ ਬੀਚਾਰਿਆ ॥ ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥ ੪ ॥ ੨ ॥ ੧੧ ॥ ੭ ॥ ੨ ॥ ੪੯ ॥ ਜੋੜੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥