੮੭੬
ਰਾਮਕਲੀ ਮਹਲਾ ੧ ਘਰੁ ੧ ਚਉਪਦੇ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬਹੀ ਕਬਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥ ੧ ॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥ ੧ ॥ ਰਹਾਉ ॥ ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥ ੨ ॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹੁ ਸੁਆਮੀ ਭਾਹਿ ਬਲੰਤੀ ਆਈ ॥ ੩ ॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥ ੪ ॥ ੧ ॥ ਰਾਮਕਲੀ ਮਹਲਾ ੧ ॥ ਸਰਬ ਜੋਤਿ ਤੇਰੀ ਪਸਰਿ ਰਹੀ ॥ ਜਹ ਜਹ ਦੇਖਾ ਤਹ ਨਰਹਰੀ ॥ ੧ ॥ ਜੀਵਨ ਤਲਬ ਨਿਵਾਰਿ ਸੁਆਮੀ ॥ ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥ ੧ ॥ ਰਹਾਉ ॥ ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥ ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥ ੨ ॥ ਆਪੇ ਨੇੜੈ ਆਪੇ ਦੂਰਿ ॥ ਆਪੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥