੮੭੭
ਸਰਬ ਰਹਿਆ ਭਰਪੂਰਿ ॥ ਸਤਗੁਰੁ ਮਿਲੈ ਅੰਧੇਰਾ ਜਾਇ ॥ ਜਹ ਦੇਖਾ ਤਹ ਰਹਿਆ ਸਮਾਇ ॥ ੩ ॥ ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥ ੪ ॥ ੨ ॥ ਰਾਮਕਲੀ ਮਹਲਾ ੧ ॥ ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥ ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋੋ ਦਰੁ ਕੋਈ ਆਇ ਕਹੈ ॥ ੧ ॥ ਕਿਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਨਹ ਮਰੀਐ ॥ ੧ ॥ ਰਹਾਉ ॥ ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥ ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥ ੨ ॥ ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਰਹੇ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥ ੩ ॥ ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥ ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥ ੪ ॥ ਇਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਇਉ ਮਰੀਐ ॥ ੧ ॥ ਰਹਾਉ ਦੂਜਾ ॥ ੩ ॥ ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥ ੧ ॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥ ੧ ॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥ ੨ ॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥ ੩ ॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥ ੪ ॥ ੪ ॥ ਰਾਮਕਲੀ ਮਹਲਾ ੧ ॥ ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥ ਵਸਗਤਿ ਪੰਚ ਕਰੇ ਨਹ ਡੋਲੈ ॥ ਐਸੀ ਜੁਗਤਿ ਜੋਗ ਕਉ ਪਾਲੇ ॥ ਆਪਿ ਤਰੈ ਸਗਲੇ ਕੁਲ ਤਾਰੇ ॥ ੧ ॥ ਸੋ ਅਉਧੂਤੁ ਐਸੀ ਮਤਿ ਪਾਵੈ ॥ ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥ ੧ ॥ ਰਹਾਉ ॥ ਭਿਖਿਆ ਭਾਇ ਭਗਤਿ ਭੈ ਚਲੈ ॥ ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥ ਧਿਆਨ ਰੂਪਿ ਹੋਇ ਆਸਣੁ ਪਾਵੈ ॥ ਸਚਿ ਨਾਮਿ ਤਾੜੀ ਚਿਤੁ ਲਾਵੈ ॥ ੨ ॥ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥ ਆਸਾ ਮਾਹਿ ਨਿਰਾਸੁ ਵਲਾਏ ॥ ਨਿਹਚਉ ਨਾਨਕ ਕਰਤੇ ਪਾਏ ॥ ੩ ॥ ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥