੮੭੮
ਦੀਖਿਆ ਦਾਰੂ ਭੋਜਨੁ ਖਾਇ ॥ ਛਿਅ ਦਰਸਨ ਕੀ ਸੋਝੀ ਪਾਇ ॥ ੪ ॥ ੫ ॥ ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥ ੧ ॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥ ੧ ॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥ ੨ ॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥ ੩ ॥ ੬ ॥ ਰਾਮਕਲੀ ਮਹਲਾ ੧ ॥ ਸੁਰਤੀ ਸੁਰਤਿ ਰਲਾਈਐ ਏਤੁ ॥ ਤਨੁ ਕਰਿ ਤੁਲਹਾ ਲੰਘਹਿ ਜੇਤੁ ॥ ਅੰਤਰਿ ਭਾਹਿ ਤਿਸੈ ਤੂ ਰਖੁ ॥ ਅਹਿਨਿਸਿ ਦੀਵਾ ਬਲੈ ਅਥਕੁ ॥ ੧ ॥ ਐਸਾ ਦੀਵਾ ਨੀਰਿ ਤਰਾਇ ॥ ਜਿਤੁ ਦੀਵੈ ਸਭ ਸੋਝੀ ਪਾਇ ॥ ੧ ॥ ਰਹਾਉ ॥ ਹਛੀ ਮਿਟੀ ਸੋਝੀ ਹੋਇ ॥ ਤਾ ਕਾ ਕੀਆ ਮਾਨੈ ਸੋਇ ॥ ਕਰਣੀ ਤੇ ਕਰਿ ਚਕਹੁ ਢਾਲਿ ॥ ਐਥੈ ਓਥੈ ਨਿਬਹੀ ਨਾਲਿ ॥ ੨ ॥ ਆਪੇ ਨਦਰਿ ਕਰੇ ਜਾ ਸੋਇ ॥ ਗੁਰਮੁਖਿ ਵਿਰਲਾ ਬੂਝੈ ਕੋਇ ॥ ਤਿਤੁ ਘਟਿ ਦੀਵਾ ਨਿਹਚਲੁ ਹੋਇ ॥ ਪਾਣੀ ਮਰੈ ਨ ਬੁਝਾਇਆ ਜਾਇ ॥ ਐਸਾ ਦੀਵਾ ਨੀਰਿ ਤਰਾਇ ॥ ੩ ॥ ਡੋਲੈ ਵਾਉ ਨ ਵਡਾ ਹੋਇ ॥ ਜਾਪੈ ਜਿਉ ਸੰਘਾਸਣਿ ਲੋਇ ॥ ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥ ਨਿਰਤਿ ਨ ਪਾਈਆ ਗਣੀ ਸਹੰਸ ॥ ਐਸਾ ਦੀਵਾ ਬਾਲੇ ਕੋਇ ॥ ਨਾਨਕ ਸੋ ਪਾਰੰਗਤਿ ਹੋਇ ॥ ੪ ॥ ੭ ॥ ਰਾਮਕਲੀ ਮਹਲਾ ੧ ॥ ਤੁਧਨੋ ਨਿਵਣੁ ਮੰਨਣੁ ਤੇਰਾ ਨਾਉ ॥ ਸਾਚੁ ਭੇਟ ਬੈਸਣ ਕਉ ਥਾਉ ॥ ਸਤ ਸੰਤੋਖੁ ਹੋਵੈ ਅਰਦਾਸਿ ॥ ਤਾ ਸੁਣਿ ਸਦਿ ਬਹਾਲੇ ਪਾਸਿ ॥ ੧ ॥ ਨਾਨਕ ਬਿਰਥਾ ਕੋਇ ਨ ਹੋਇ ॥ ਐਸੀ ਦਰਗਹ ਸਾਚਾ ਸੋਇ ॥ ੧ ॥ ਰਹਾਉ ॥ ਪ੍ਰਾਪਤਿ ਪੋਤਾ ਕਰਮੁ ਪਸਾਉ ॥ ਤੂ ਦੇਵਹਿ ਮੰਗਤ ਜਨ ਚਾਉ ॥ ਭਾਡੈ ਭਾਉ ਪਵੈ ਤਿਤੁ ਆਇ ॥ ਧੁਰਿ ਤੈ ਛੋਡੀ ਕੀਮਤਿ ਪਾਇ ॥ ੨ ॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਅਪਨੀ ਕੀਮਤਿ ਆਪੇ ਧਰੈ ॥ ਗੁਰਮੁਖਿ ਪਰਗਟੁ ਹੋਆ ਹਰਿ ਰਾਇ ॥ ਨਾ ਕੋ ਆਵੈ ਨਾ ਕੋ ਜਾਇ ॥ ੩ ॥ ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ ॥ ਸਹ ਕੀਆ ਗਲਾ ਦਰ ਕੀਆ ਬਾਤਾ ਤੈ ਤਾ ਕਹਣੁ ਕਹਾਇਆ ॥ ੪ ॥ ੮ ॥ ਰਾਮਕਲੀ ਮਹਲਾ ੧ ॥ ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥ ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥