੮੭੯
ਐਸਾ ਗਿਆਨੁ ਬੀਚਾਰੈ ਕੋਈ ॥ ਤੁਸ ਤੇ ਮੁਕਤਿ ਪਰਮ ਗਤਿ ਹੋਈ ॥ ੧ ॥ ਰਹਾਉ ॥ ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥ ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥ ੨ ॥ ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥ ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥ ੩ ॥ ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥ ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥ ੪ ॥ ੯ ॥ ਰਾਮਕਲੀ ਮਹਲਾ ੧ ॥ ਜਾ ਹਰਿ ਪ੍ਰਬਿ ਕਿਰਪਾ ਧਾਰੀ ॥ ਤਾ ਹਉਮੈ ਵਿਚਹੁ ਮਾਰੀ ॥ ਸੋ ਸੇਵਕਿ ਰਾਮ ਪਿਆਰੀ ॥ ਜੋ ਗੁਰ ਸਬਦੀ ਬੀਚਾਰੀ ॥ ੧ ॥ ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥ ੧ ॥ ਰਹਾਉ ॥ ਧੁਨਿ ਵਾਜੇ ਅਨਹਦ ਘੋਰਾ ॥ ਮਨੁ ਮਾਨਿਆ ਹਰਿ ਰਸਿ ਮੋਰਾ ॥ ਗੁਰ ਪੂਰੈ ਸਚੁ ਸਮਾਇਆ ॥ ਗੁਰ ਆਦਿ ਪੁਰਖੁ ਹਰਿ ਪਾਇਆ ॥ ੨ ॥ ਸਭਿ ਨਾਦ ਬੇਦ ਗੁਰਬਾਣੀ ॥ ਮਨੁ ਰਾਤਾ ਸਾਰਿਗਪਾਣੀ ॥ ਤਹ ਤੀਰਥ ਵਰਤ ਤਪ ਸਾਰੇ ॥ ਗੁਰ ਮਿਲਿਆ ਹਰਿ ਨਿਸਤਾਰੇ ॥ ੩ ॥ ਜਹ ਆਪੁ ਗਇਆ ਭਉ ਭਾਗਾ ॥ ਗੁਰ ਚਰਣੀ ਸੇਵਕੁ ਲਾਗਾ ॥ ਗੁਰਿ ਸਤਿਗੁਰਿ ਭਰਮੁ ਚੁਕਾਇਆ ॥ ਕਹੁ ਨਾਨਕ ਸਬਦਿ ਮਿਲਾਇਆ ॥ ੪ ॥ ੧੦ ॥ ਰਾਮਕਲੀ ਮਹਲਾ ੧ ॥ ਛਾਦਨੁ ਭੋਜਨੁ ਮਾਗਤੁ ਭਾਗੈ ॥ ਖੁਧਿਆ ਦੁਸਟ ਜਲੈ ਦੁਖੁ ਆਗੈ ॥ ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥ ਗੁਰਮਤਿ ਭਗਤਿ ਪਾਵੈ ਜਨੁ ਕੋਈ ॥ ੧ ॥ ਜੋਗੀ ਜੁਗਤਿ ਸਹਜ ਘਰਿ ਵਾਸੈ ॥ ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥ ੧ ॥ ਰਹਾਉ ॥ ਪੰਚ ਬੇਲ ਗਡੀਆ ਦੇਹ ਧਾਰੀ ॥ ਰਾਮ ਕਲਾ ਨਿਬਹੈ ਪਤਿ ਸਾਰੀ ॥ ਧਰ ਤੂਟੀ ਗਾਡੋ ਸਿਰ ਭਾਰਿ ॥ ਲਕਰੀ ਬਿਖਰਿ ਜਰੀ ਮੰਝ ਭਾਰਿ ॥ ੨ ॥ ਗੁਰ ਕਾ ਸਬਦੁ ਵਿਚਾਰਿ ਜੋਗੀ ॥ ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥ ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥ ਅਸਥਿਰੁ ਕੰਧੁ ਜਪੈ ਨਿਰੰਕਾਰੀ ॥ ੩ ॥ ਸਹਜ ਜਗੋਟਾ ਬੰਧਨ ਤੇ ਛੂਟਾ ॥ ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥ ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥ ਨਾਨਕ ਰਾਮ ਭਗਤਿ ਜਨ ਤਰਣਾ ॥ ੪ ॥ ੧੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥