੮੮੦
ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਮਹਲਾ ੩ ਘਰੁ ੧ ॥
ਸਤਜੁਗਿ ਸਚੁ ਕਹੈ ਸਭੁ ਕੋਈ ॥ ਘਰਿ ਘਰਿ ਭਗਤਿ ਗੁਰਮੁਖਿ ਹੋਈ ॥ ਸਤਜੁਗਿ ਧਰਮੁ ਪੈਰ ਹੈ ਚਾਰਿ ॥ ਗੁਰਮੁਖਿ ਬੂਝੈ ਕੋ ਬੀਚਾਰਿ ॥ ੧ ॥ ਜੁਗ ਚਾਰੇ ਨਾਮਿ ਵਡਿਆਈ ਹੋਈ ॥ ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥ ੧ ॥ ਰਹਾਉ ॥ ਤ੍ਰੇਤੈ ਇਕ ਕਲ ਕੀਨੀ ਦੂਰਿ ॥ ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥ ਗੁਰਮੁਖਿ ਬੂਝੈ ਸੋਝੀ ਹੋਈ ॥ ਅੰਤਰਿ ਨਾਮੁ ਵਸੈ ਸੁਖੁ ਹੋਈ ॥ ੨ ॥ ਦੁਆਪੁਰਿ ਦੂਜੈ ਦੁਬਿਧਾ ਹੋਇ ॥ ਭਰਮਿ ਭੁਲਾਨੇ ਜਾਣਹਿ ਦੋਇ ॥ ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥ ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥ ੩ ॥ ਕਲਜੁਗਿ ਧਰਮ ਕਲਾ ਇਕ ਰਹਾਏ ॥ ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥ ਮਾਇਆ ਮੋਹੁ ਅਤਿ ਗੁਬਾਰੁ ॥ ਸਤਗੁਰੁ ਭੇਟੈ ਨਾਮਿ ਉਧਾਰੁ ॥ ੪ ॥ ਸਭ ਜੁਗ ਮਹਿ ਸਾਚਾ ਏਕੋ ਸੋਈ ॥ ਸਭ ਮਹਿ ਸਚੁ ਦੂਜਾ ਨਹੀ ਕੋਈ ॥ ਸਾਚੀ ਕੀਰਤਿ ਸਚੁ ਸੁਖੁ ਹੋਈ ॥ ਗੁਰਮੁਖਿ ਨਾਮੁ ਵਖਾਣੈ ਕੋਈ ॥ ੫ ॥ ਸਭ ਜੁਗ ਮਹਿ ਨਾਮੁ ਊਤਮੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥ ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥ ੬ ॥ ੧ ॥

ਰਾਮਕਲੀ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਜੇ ਵਡਭਾਗ ਹੋਵਹਿ ਵਡਬਾਗੀ ਤਾ ਹਰਿ ਹਰਿ ਨਾਮੁ ਧਿਆਵੈ । ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥ ੧ ॥ ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥ ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥ ੧ ॥ ਰਹਾਉ ॥ ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥ ਜਿਸੁ ਵਡਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥ ੨ ॥ ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ ॥ ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥ ੩ ॥ ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥ ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥ ੪ ॥ ੧ ॥ ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥