੮੮੧
ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥ ੧ ॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥ ੧ ॥ ਰਹਾਉ ॥ ਜੇ ਵਡਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭ ਦਾਲਦੁ ਦੁਖੁ ਲਹਿ ਜਾਇ ॥ ੨ ॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥ ੩ ॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥ ੪ ॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥ ੫ ॥ ੨ ॥ ਰਾਮਕਲੀ ਮਹਲਾ ੪ ॥ ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥ ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥ ੧ ॥ ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥ ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥ ੧ ॥ ਰਹਾਉ ॥ ਹਰਿ ਕੇ ਲੋਗ ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥ ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥ ੨ ॥ ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥ ੩ ॥ ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥ ੩ ॥ ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥ ੪ ॥ ੩ ॥ ਰਾਮਕਲੀ ਮਹਲਾ ੪ ॥ ਜੇ ਵਡਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥ ਹਰਿ ਜਨ ਅਮ੍ਰਿਤੁ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥ ੧ ॥ ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥ ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥ ੧ ॥ ਰਹਾਉ ॥ ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥ ਸਤਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥ ੨ ॥ ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥ ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥ ੩ ॥ ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥ ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥