੮੮੨
ਕਰਾਈਐ ॥ ੪ ॥ ੪ ॥ ਰਾਮਕਲੀ ਮਹਲਾ ੪ ॥ ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥ ੧ ॥ ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥ ੧ ॥ ਰਹਾਉ ॥ ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥ ੨ ॥ ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ ਨਾਮਹੀਣ ਫਿਰਹਿ ਸੇ ਨਕਟੇ ਤਿਸ ਘਸਿ ਘਸਿ ਨਕ ਵਢਾਇਆ ॥ ੩ ॥ ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥ ੪ ॥ ੫ ॥ ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰਧਾਰੇ ॥ ਜੀਅ ਦਾਨੁ ਗੁਰ ਪੂਰੈ ਦੀਆ ਹਰਿ ਅਮ੍ਰਿਤੁ ਨਾਮੁ ਸਮਾਰੇ ॥ ੧ ॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡਭਾਗ ਹਮਾਰੇ ॥ ੧ ॥ ਰਹਾਉ ॥ ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥ ੨ ॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥ ੩ ॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥ ੪ ॥ ੬ ॥ ੧੮ ॥

ਰਾਗੁ ਰਾਮਕਲੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਕਿਰਪਾ ਕਰਹੁ ਦਿਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥ ੧ ॥ ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥ ੧ ॥ ਰਹਾਉ ॥ ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥