੮੮੩
ਜੋਤਿ ਸਮਾਈ ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥ ੨ ॥ ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥ ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥ ੩ ॥ ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥ ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥ ੪ ॥ ੧ ॥ ਰਾਮਕਲੀ ਮਹਲਾ ੫ ॥ ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥ ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥ ੧ ॥ ਸੰਤਹੁ ਐਸੀ ਕਥਹੁ ਕਹਾਣੀ ॥ ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥ ੧ ॥ ਰਹਾਉ ॥ ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥ ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥ ੨ ॥ ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥ ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥ ੩ ॥ ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥ ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥ ੪ ॥ ੨ ॥ ਰਾਮਕਲੀ ਮਹਲਾ ੫ ॥ ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥ ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥ ੧ ॥ ਇਹ ਬਿਧਿ ਹੈ ਮਨੁ ਜੋਗਨੀ ॥ ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥ ੧ ॥ ਰਹਾਉ ॥ ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥ ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥ ੨ ॥ ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥ ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥ ੩ ॥ ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥ ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥ ੪ ॥ ੩ ॥ ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥ ੧ ॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥ ੧ ॥ ਰਹਾਉ ॥ ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥ ੨ ॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥