੮੮੪
ਹਰਿ ਆਪੇ ਪੂਰ ਭੰਡਾਰਾ ॥ ੩ ॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥ ੪ ॥ ੪ ॥ ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਆਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥ ੧ ॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥ ੧ ॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥ ੨ ॥ ਪੁਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥ ੩ ॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹੁ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥ ੪ ॥ ੫ ॥ ਰਾਮਕਲੀ ਮਹਲਾ ੫ ॥ ਤੂ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ ॥ ਤੂ ਅਡੋਲੁ ਕਦੇ ਡੋਲਹਿ ਨਾਹੀ ਤਾ ਹਮ ਕੈਸੀ ਤਾਤੀ ॥ ੧ ॥ ਏਕੈ ਏਕੈ ਏਕ ਤੂਹੀ ॥ ਏਕੈ ਏਕੈ ਤੂ ਰਾਇਆ ॥ ਤਉ ਕਿਰਪਾ ਤੇ ਸੁਖ ਪਾਇਆ ॥ ੧ ॥ ਰਹਾਉ ॥ ਤੂ ਸਾਗਰੁ ਹਮ ਹੰਸ ਤੁਮਾਰੇ ਤੁਮ ਮਹਿ ਮਾਣਕ ਲਾਲਾ ॥ ਤੁਮ ਦੇਵਹੁ ਤਿਲੁ ਸੰਕ ਨ ਮਾਨਹੁ ਹਮ ਭੁੰਚਹ ਸਦਾ ਨਿਹਾਲਾ ॥ ੨ ॥ ਹਮ ਬਾਰਿਕ ਤੁਮ ਪਿਤਾ ਹਮਾਰੇ ਤੁਮ ਮੁਖਿ ਦੇਵਹੁ ਖੀਰਾ ॥ ਹਮ ਖੇਲਹ ਸਭਿ ਲਾਡ ਲਡਾਵਹ ਤੁਮ ਸਦ ਗੁਣੀ ਗਹੀਰਾ ॥ ੩ ॥ ਤੁਮ ਪੂਰਨ ਪੂਰਿ ਰਹੇ ਸੰਪੂਰਨ ਹਮ ਭੀ ਸੰਗਿ ਅਘਾਏ ॥ ਮਿਲਤ ਮਿਲਤ ਮਿਲਤ ਮਿਲਿ ਰਹਿਆ ਨਾਨਕ ਕਹਣੁ ਨ ਜਾਏ ॥ ੪ ॥ ੬ ॥ ਰਾਮਕਲੀ ਮਹਲਾ ੫ ॥ ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥ ਕਰਨਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥ ਨਿਰਤਿ ਕਰੇ ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥ ੧ ॥ ਰਾਮ ਕੋ ਨਿਰਤਿਕਾਰੀ ॥ ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ ॥ ੧ ॥ ਰਹਾਉ ॥ ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥ ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ ॥ ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥ ੨ ॥ ਚੰਦੁ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥ ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥ ਭਿੰਨ ਭਿੰਨ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥ ੩ ॥ ਘਰਿ ਗਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ ॥ ਏਕਿ ਨਚਾਵਹਿ ਏਕਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥