੮੮੫
ਭਵਾਵਹਿ ਇਕ ਆਇ ਜਾਇ ਹੋਇ ਧੂਰਾ ॥ ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ ਭੇਟੈ ਪੂਰਾ ॥ ੪ ॥ ੭ ॥ ਰਾਮਕਲੀ ਮਹਲਾ ੫ ॥ ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ ਏਕਾ ਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥ ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥ ੧ ॥ ਭਲੋ ਭਲੋ ਰੇ ਕੀਰਤਨੀਆ ॥ ਰਾਮ ਰਮਾ ਰਾਮਾ ਗੁਨ ਗਾਉ ॥ ਛੋਡਿ ਮਾਇਆ ਕੇ ਧੰਧ ਸੁਆਉ ॥ ੧ ॥ ਰਹਾਉ ॥ ਪੰਚ ਬਜਿਤ੍ਰ ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥ ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥ ਫੇਰੀ ਫੇਰੁ ਨ ਹੋਵੈ ਕਬਹੀ ਏਕੁ ਸਬਦੁ ਬੰਧਿ ਪਾਲੈ ॥ ੨ ॥ ਨਾਰਦੀ ਨਰਹਰ ਜਾਣਿ ਹਦੂਰੇ ॥ ਘੂੰਘਰ ਖੜਕੁ ਤਿਆਗਿ ਵਿਸੂਰੇ ॥ ਸਹਜ ਅਨੰਦ ਦਿਖਾਵੈ ਭਾਵੈ ॥ ਏਹੁ ਨਿਰਤਿਕਾਰੀ ਜਨਮਿ ਨ ਆਵੈ ॥ ੩ ॥ ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ ਏਹੁ ਕੀਰਤਨੁ ਗਾਵੈ ॥ ਸਾਧਸੰਗਤਿ ਕੀ ਜਾਵਉ ਟੇਕ ॥ ਕਹੁ ਨਾਨਕ ਤਿਸੁ ਕੀਰਤਨੁ ਏਕ ॥ ੪ ॥ ੮ ॥ ਰਾਮਕਲੀ ਮਹਲਾ ੫ ॥ ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥ ੧ ॥ ਕਾਰਣ ਕਰਣ ਕਰੀਮ ॥ ਕਿਰਪਾ ਧਾਰਿ ਰਹੀਮ ॥ ੧ ॥ ਰਹਾਉ ॥ ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥ ੨ ॥ ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥ ੩ ॥ ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥ ੪ ॥ ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥ ੫ ॥ ੯ ॥ ਰਾਮਕਲੀ ਮਹਲਾ ੫ ॥ ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ ਕਵਨ ਟੇਕ ॥ ੧ ॥ ਕਉਨੁ ਮੂਆ ਰੇ ਕਉਨੁ ਮੂਆ ॥ ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥ ੧ ॥ ਰਹਾਉ ॥ ਅਗਲੀ ਕਿਛੁ ਖਬਰਿ ਨ ਪਾਈ ॥ ਰੋਵਨਹਾਰੁ ਭਿ ਊਠਿ ਸਿਧਾਈ ॥ ਭਰਮ ਮੋਹ ਕੇ ਬਾਂਧੇ ਬੰਧ ॥ ਸੁਪਨੁ ਭਇਆ ਭਖਲਾਏ ਅੰਧ ॥ ੨ ॥ ਇਹੁ ਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ ॥ ਨਹ ਕੋ ਮੂਆ ਨ ਮਰਣੈ ਜੋਗੁ ॥ ਨਹ ਬਿਨਸੈ ਅਬਿਨਾਸੀ ਹੋਗੁ ॥ ੩ ॥ ਜੋ ਇਹੁ ਜਾਣਹੁ ਸੋ ਇਹੁ ਨਾਹਿ ॥ ਜਾਨਣਹਾਰੇ ਕਉ ਬਲਿ ਜਾਉ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥ ਨਾ ਕੋਈ ਮਰੈ ਨ ਆਵੈ ਜਾਇਆ ॥ ੪ ॥ ੧੦ ॥ ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥