੮੮੬
ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥ ੧ ॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥ ੧ ॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥ ੨ ॥ ੧੧ ॥

ਰਾਗੁ ਰਾਮਕਲੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਚਾਰਿ ਪੁਕਾਰਹਿ ਨਾ ਤੂ ਮਾਨਹਿ ॥ ਖਟੁ ਭੀ ਏਕਾ ਬਾਤ ਵਖਾਨਹਿ ॥ ਦਸ ਅਸਟੀ ਮਿਲਿ ਏਕੋ ਕਹਿਆ ॥ ਤਾ ਭੀ ਜੋਗੀ ਭੇਦੁ ਨ ਲਹਿਆ ॥ ੧ ॥ ਕਿੰਕੁਰੀ ਅਨੂਪ ਵਾਜੈ ॥ ਜੋਗੀਆ ਮਤਵਾਰੋ ਰੇ ॥ ੧ ॥ ਰਹਾਉ ॥ ਪ੍ਰਥਮੇ ਵਸਿਆ ਸਤ ਕਾ ਖੇੜਾ ॥ ਤ੍ਰਿਤੀਐ ਮਹਿ ਕਿਛੁ ਭਇਆ ਦੁਤੇੜਾ ॥ ਦੁਤੀਆ ਅਰਧੋ ਅਰਧਿ ਸਮਾਇਆ ॥ ਏਕੁ ਰਹਿਆ ਤਾ ਏਕੁ ਦਿਖਾਇਆ ॥ ੨ ॥ ਏਕੈ ਸੂਤਿ ਪਰੋਏ ਮਣੀਏ ॥ ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥ ਫਿਰਤੀ ਮਾਲਾ ਬਹੁ ਬਿਧਿ ਭਾਇ ॥ ਖਿੰਚਿਆ ਸੂਤੁ ਤ ਆਈ ਥਾਇ ॥ ੩ ॥ ਚਹੁ ਮਹਿ ਏਕੈ ਮਟੁ ਹੈ ਕੀਆ ॥ ਤਹ ਬਿਖੜੇ ਥਾਨ ਅਨਿਕ ਖਿੜਕੀਆ ॥ ਖੋਜਤ ਖੋਜਤ ਦੁਆਰੇ ਆਇਆ ॥ ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥ ੪ ॥ ਇਉ ਕਿੰਕੁਰੀ ਆਨੂਪ ਵਾਜੈ ॥ ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥ ੧ ॥ ਰਹਾਉ ਦੂਜਾ ॥ ੧ ॥ ੧੨ ॥ ਰਾਮਕਲੀ ਮਹਲਾ ੫ ॥ ਤਾਗਾ ਕਰਿ ਕੈ ਲਾਈ ਥਿਗਲੀ ॥ ਲਉ ਨਾੜੀ ਸੂਆ ਹੈ ਅਸਤੀ ॥ ਅੰਭੈ ਕਾ ਕਰਿ ਡੰਡਾ ਧਰਿਆ ॥ ਕਿਆ ਤੂ ਜੋਗੀ ਗਰਬਹਿ ਪਰਿਆ ॥ ੧ ॥ ਜਪਿ ਨਾਥੁ ਦਿਨੁ ਰੈਨਾਈ ॥ ਤੇਰੀ ਖਿੰਥਾ ਦੋ ਦਿਹਾਈ ॥ ੧ ॥ ਰਹਾਉ ॥ ਗਹਰੀ ਬਿਭੂਤ ਲਾਇ ਬੈਠਾ ਤਾੜੀ ॥ ਮੇਰੂ ਤੇਰੀ ਮੁੰਦ੍ਰਾ ਧਾਰੀ ॥ ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥ ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥ ੨ ॥ ਚਲਚਿਤ ਜੋਗੀ ਆਸਣੁ ਤੇਰਾ ॥ ਸਿੰਙੀ ਵਾਜੈ ਨਿਤ ਉਦਾਸੇਰਾ ॥ ਗੁਰ ਗੋਰਖ ਕੀ ਤੈ ਬੂਝ ਨ ਪਾਈ ॥ ਫਿਰਿ ਫਿਰਿ ਜੋਗੀ ਆਵੈ ਜਾਈ ॥ ੩ ॥ ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥ ਰਹਰਾਸਿ ਹਮਾਰੀ ਗੁਰ ਗੋਪਾਲਾ ॥ ਨਾਮੈ ਖਿੰਥਾ ਨਾਮੈ ਬਸਤਰੁ ॥ ਜਨ ਨਾਨਕ ਜੋਗੀ ਹੋਆ ਅਸਥਿਰੁ ॥ ੪ ॥ ਇਉ ਜਪਿਆ ਨਾਥੁ ਦਿਨੁ ਰੈਨਾਈ ॥ ਹੁਣਿ ਪਾਇਆ ਗੁਰੁ ਗੋਸਾਈ ॥ ੧ ॥ ਰਹਾਉ ਦੂਜਾ ॥ ੨ ॥ ੧੩ ॥ ਰਾਮਕਲੀ ਮਹਲਾ ੫ ॥ ਕਰਨ ਕਰਾਵਨ ਸੋਈ ॥ ਆਨ ਨ ਦੀਸੈ ਕੋਈ ॥ ਠਾਕੁਰੁ ਮੇਰਾ ਸੁਘੜੁ ਸੁਜਾਨਾ ॥ ਗੁਰਮੁਖਿ ਮਿਲਿਆ ਰੰਗੁ ਮਾਨਾ ॥ ੧ ॥ ਐਸੋ ਰੇ ਹਰਿ ਰਸੁ ਮੀਠਾ ॥ ਗੁਰਮੁਖਿ ਕਿਨੈ ਵਿਰਲੈ ਡੀਠਾ ॥ ੧ ॥ ਰਹਾਉ ॥ ਨਿਰਮਲ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥