੮੮੭
ਜੋਤਿ ਅੰਮ੍ਰਿਤੁ ਹਰਿ ਨਾਮ ॥ ਪੀਵਤ ਅਮਰ ਭਏ ਨਿਹਕਾਮ ॥ ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥ ਅਨਦ ਰੂਪ ਪ੍ਰਗਟੇ ਸੰਸਾਰੀ ॥ ੨ ॥ ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ ਸਦ ਬਲਿਹਾਰਿ ਜਾਉ ਲਖ ਬੇਰਾ ॥ ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥ ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥ ੩ ॥ ਖੋਲਿ ਕਿਵਾਰਾ ਮਹਲਿ ਬੁਲਾਇਆ ॥ ਜੈਸਾ ਸਾ ਤੈਸਾ ਦਿਖਲਾਇਆ ॥ ਕਹੁ ਨਾਨਕ ਸਭੁ ਪੜਦਾ ਤੂਟਾ ॥ ਹਉ ਤੇਰਾ ਤੂ ਮੈ ਮਨਿ ਵੂਠਾ ॥ ੪ ॥ ੩ ॥ ੧੪ ॥ ਰਾਮਕਲੀ ਮਹਲਾ ੫ ॥ ਸੇਵਕੁ ਲਾਇਓ ਅਪੁਨੀ ਸੇਵ ॥ ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥ ਸਗਲੀ ਚਿੰਤਾ ਆਪਿ ਨਿਵਾਰੀ ॥ ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥ ੧ ॥ ਕਾਜ ਹਮਾਰੇ ਪੂਰੇ ਸਤਗੁਰ ॥ ਬਾਜੇ ਅਨਹਦ ਤੂਰੇ ਸਤਗੁਰੁ ॥ ੧ ॥ ਰਹਾਉ ॥ ਮਹਿਮਾ ਜਾ ਕੀ ਗਹਿਰ ਗੰਭੀਰ ॥ ਹੋਇ ਨਿਹਾਲੁ ਦੇਇ ਜਿਸੁ ਧੀਰ ॥ ਜਾ ਕੇ ਬੰਧਨ ਕਾਟੇ ਰਾਇ ॥ ਸੋ ਨਰੁ ਬਹੁਰਿ ਨ ਜੋਨੀ ਪਾਇ ॥ ੨ ॥ ਜਾ ਕੈ ਅੰਤਰਿ ਪ੍ਰਗਟਿਓ ਆਪ ॥ ਤਾ ਕਉ ਨਾਹੀ ਦੂਖ ਸੰਤਾਪ ॥ ਲਾਲੁ ਰਤਨੁ ਤਿਸੁ ਪਾਲੈ ਪਰਿਆ ॥ ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥ ੩ ॥ ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥ ॥ ਏਕੋ ਏਕੁ ਨਿਰੰਜਨ ਪੂਜਾ ॥ ਜਤ ਕਤ ਦੇਖਉ ਆਪਿ ਦਇਆਲ ॥ ਕਹੁ ਨਾਨਕ ਪ੍ਰਭ ਮਿਲੇ ਰਸਾਲ ॥ ੪ ॥ ੪ ॥ ੧੫ ॥ ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥ ੧ ॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥ ੧ ॥ ਰਹਾਉ ॥ ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੈ ॥ ੨ ॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥ ੩ ॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥ ੪ ॥ ੫ ॥ ੧੬ ॥ ਰਾਮਕਲੀ ਮਹਲਾ ੫ ॥ ਮੁਖ ਤੇ ਪੜਤਾ ਟੀਕਾ ਸਹਿਤ ॥ ਹਿਰਦੈ ਰਾਮੁ ਨਹੀ ਪੂਰਨ ਰਹਤ ॥ ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ ਅਪਨਾ ਕਹਿਆ ਆਪਿ ਨ ਕਮਾਵੈ ॥ ੧ ॥ ਪੰਡਿਤ ਬੇਦੁ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥ ੧॥ ਰਹਾਉ ॥ ਆਗੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥