੮੮੮
ਰਾਖਿਓ ਸਾਲਗਿਰਾਮੁ ॥ ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥ ਤਿਲਕੁ ਚਰਾਵੈ ਪਾਈ ਪਾਇ ॥ ਲੋਮ ਪਚਾਰਾ ਅੰਧੁ ਕਮਾਇ ॥ ੨ ॥ ਖਟੁ ਕਰਮਾ ਅਰੁ ਆਸਣੁ ਧੋਤੀ ॥ ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥ ਮਾਲਾ ਫੇਰੈ ਮੰਗੈ ਬਿਭੂਤ ॥ ਇਹ ਬਿਧਿ ਕੋਇ ਨ ਤਰਿਓ ਮੀਤ ॥ ੩ ॥ ਸੋ ਪੰਡਿਤੁ ਗੁਰ ਸਬਦੁ ਕਮਾਇ ॥ ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥ ਚਤੁਰ ਬੇਦ ਪੂਰਨ ਹਰਿ ਨਾਇ ॥ ਨਾਨਕ ਤਿਸ ਕੀ ਸਰਣੀ ਪਾਇ ॥ ੪ ॥ ੬ ॥ ੧੭ ॥ ਰਾਮਕਲੀ ਮਹਲਾ ੫ ॥ ਕੋਟਿ ਬਿਘਨ ਨਹੀ ਆਵਹਿ ਨੇਰਿ ॥ ਅਨਿਕ ਮਾਇਆ ਹੈ ਤਾ ਕੀ ਚੇਰਿ ॥ ਅਨਿਕ ਪਾਪ ਤਾ ਕੇ ਪਾਨੀਹਾਰ ॥ ਜਾ ਕਉ ਮਇਆ ਭਈ ਕਰਤਾਰ ॥ ੧ ॥ ਜਿਸਹਿ ਸਹਾਈ ਹੋਇ ਭਗਵਾਨ ॥ ਅਨਿਕ ਜਤਨ ਉਆ ਕੈ ਸਰੰਜਾਮ ॥ ੧ ॥ ਰਹਾਉ ॥ ਕਰਤਾ ਰਾਖੈ ਕੀਤਾ ਕਉਨੁ ॥ ਕੀਰੀ ਜੀਤੋ ਸਗਲਾ ਭਵਨੁ ॥ ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥ ਬਲਿ ਬਲਿ ਜਾਈਐ ਤਾ ਕੇ ਚਰਨ ॥ ੨ ॥ ਤਿਨ ਹੀ ਕੀਆ ਜਪੁ ਤਪੁ ਧਿਆਨੁ ॥ ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥ ਭਗਤੁ ਸੋਈ ਕਲਿ ਮਹਿ ਪਰਵਾਨੁ ॥ ਜਾ ਕਉ ਠਾਕੁਰਿ ਦੀਆ ਮਾਨੁ ॥ ੩ ॥ ਸਾਧਸੰਗਿ ਮਿਲਿ ਭਏ ਪ੍ਰਗਾਸ ॥ ਸਹਜ ਸੂਖ ਆਸ ਨਿਵਾਸ ॥ ਪੂਰੈ ਸਤਿਗੁਰਿ ਦੀਆ ਬਿਸਾਸ ॥ ਨਾਨਕ ਹੋਏ ਦਾਸਨਿ ਦਾਸ ॥ ੪ ॥ ੭ ॥ ੧੮ ॥ ਰਾਮਕਲੀ ਮਹਲਾ ੫ ॥ ਦੋਸੁ ਨ ਦੀਜੈ ਕਾਹੂ ਲੋਗ ॥ ਜੋ ਕਮਾਵਨੁ ਸੋਈ ਭੋਗ ॥ ਆਪਨ ਕਰਮ ਆਪੇ ਹੀ ਬੰਧ ॥ ਆਵਨੁ ਜਾਵਨੁ ਮਾਇਆ ਧੰਧ ॥ ੧ ॥ ਐਸੀ ਜਾਨੀ ਸੰਤ ਜਨੀ ॥ ਪਰਗਾਸੁ ਭਇਆ ਪੂਰੇ ਗੁਰ ਬਚਨੀ ॥ ੧ ॥ ਰਹਾਉ ॥ ਤਨੁ ਧਨੁ ਕਲਤੁ ਮਿਥਿਆ ਬਿਸਥਾਰ ॥ ਹੈਵਰ ਗੇਵਰ ਚਾਲਨਹਾਰ ॥ ਰਾਜ ਰੰਗ ਰੂਪ ਸਭਿ ਕੂਰ ॥ ਨਾਮ ਬਿਨਾ ਹੋਇ ਜਾਸੀ ਧੂਰ ॥ ੨ ॥ ਭਰਮਿ ਭੂਲੇ ਬਾਦਿ ਅਹੰਕਾਰੀ ॥ ਸੰਗਿ ਨਾਹੀ ਰੇ ਸਗਲ ਪਸਾਰੀ ॥ ਸੋਗ ਹਰਖ ਮਹਿ ਦੇਹ ਬਿਰਧਾਨੀ ॥ ਸਾਕਤ ਇਵ ਹੀ ਕਰਤ ਬਿਹਾਨੀ ॥ ੩ ॥ ਹਰਿ ਕਾ ਨਾਮੁ ਅੰਮ੍ਰਿਤੁ ਕਲਿ ਮਾਹਿ ॥ ਏਹੁ ਨਿਧਾਨਾ ਸਾਧੂ ਪਾਹਿ ॥ ਨਾਨਕ ਗੁਰੁ ਗੋਵਿਦੁ ਜਿਸ ਤੂਠਾ ॥ ਘਟਿ ਘਟਿ ਰਮਈਆ ਤਿਨ ਹੀ ਡੀਠਾ ॥ ੪ ॥ ੮ ॥ ੧੯ ॥ ਰਾਮਕਲੀ ਮਹਲਾ ੫ ॥ ਪੰਚ ਸਬਦ ਤਹ ਪੂਰਨ ਨਾਦ ॥ ਅਨਹਦ ਬਾਜੇ ਅਚਰਜ ਬਿਸਮਾਦ ॥ ਕੇਲ ਕਰਹਿ ਸੰਤ ਹਰਿ ਲੋਗ ॥ ਪਾਰਬ੍ਰਹਮ ਪੂਰਨ ਨਿਰਜੋਗ ॥ ੧॥ ਸੂਖ ਸਹਜ ਆਨੰਦ ਭਵਨ ॥ ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ ਜਨਮ ਮਰਨ ॥ ੧ ॥ ਰਹਾਉ ॥ ਊਹਾ ਸਿਮਰਹਿ ਕੇਵਲ ਨਾਮੁ ॥ ਬਿਰਲੇ ਪਾਵਹਿ ਓਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥