੮੮੯
ਬਿਸ੍ਰਾਮ ॥ ਭੋਜਨੁ ਭਾਉ ਕੀਰਤਨ ਆਧਾਰੁ ॥ ਨਿਹਚਲ ਆਸਨੁ ਬੇਸੁਮਾਰੁ ॥ ੨ ॥ ਡਿਗਿ ਨ ਡੋਲੈ ਕਤਹੂ ਨ ਧਾਵੈ ॥ ਗੁਰ ਪਰਸਾਦਿ ਕੋ ਇਹੁ ਮਹਲੁ ਪਾਵੈ ॥ ਭ੍ਰਮ ਭੈ ਮੋਹ ਨ ਮਾਇਆ ਜਾਲ ॥ ਸੁੰਨ ਸਮਾਧਿ ਪ੍ਰਭੂ ਕਿਰਪਾਲ ॥ ੩ ॥ ਤਾ ਕਾ ਅੰਤੁ ਨ ਪਾਰਾਵਾਰੁ ॥ ਆਪੇ ਗੁਪਤੁ ਆਪੇ ਪਾਸਾਰੁ ॥ ਜਾ ਕੈ ਅੰਤਰਿ ਹਰਿ ਹਰਿ ਸੁਆਦੁ ॥ ਕਹਨੁ ਨ ਜਾਈ ਨਾਨਕ ਬਿਸਮਾਦੁ ॥ ੪ ॥ ੯ ॥ ੨੦ ॥ ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥ ੧ ॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥ ੧ ॥ ਰਹਾਉ ॥ ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥ ੨ ॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥ ੩ ॥ ਸੁਰਤਿ ਮਟਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਨਾਨਕ ਸੰਤਹ ਦੇਖਿ ਨਿਹਾਲ ॥ ੪ ॥ ੧੦ ॥ ੨੧ ॥ ਰਾਮਕਲੀ ਮਹਲਾ ੫ ॥ ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥ ਤੇਰੈ ਕਾਜਿ ਨ ਬਿਖੈ ਜੰਜਾਲੁ ॥ ਇਸਟ ਮੀਤ ਜਾਣੁ ਸਭ ਛਲੈ ॥ ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥ ੧ ॥ ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥ ਹਰਿ ਸਿਮਰਤ ਜਮੁ ਕਛੁ ਨ ਕਹੈ ॥ ੧ ॥ ਰਹਾਉ ॥ ਬਿਨੁੁ ਹਰਿ ਸਗਲ ਨਿਰਾਰਥ ਕਾਮ ॥ ਸੁਇਨਾ ਰੁਪਾ ਮਾਟੀ ਦਾਮ ॥ ਗੁਰ ਕਾ ਸਬਦੁ ਜਾਪਿ ਮਨ ਸੁਖਾ ॥ ਈਹਾ ਊਹਾ ਤੇਰੋ ਊਜਲ ਮੁਖਾ ॥ ੨ ॥ ਕਰਿ ਕਰਿ ਥਾਕੇ ਵਡੇ ਵਡੇਰੇ ॥ ਕਿਨਹੀ ਨ ਕੀਏ ਕਾਜ ਮਾਇਆ ਪੂਰੇ ॥ ਹਰਿ ਹਰਿ ਨਾਮੁ ਜਪੈ ਜਨੁ ਕੋਇ ॥ ਤਾ ਕੀ ਆਸਾ ਪੂਰਨ ਹੋਇ ॥ ੩ ॥ ਹਰਿ ਭਗਤਨ ਕੋ ਨਾਮੁ ਅਧਾਰੁ ॥ ਸੰਤੀ ਜੀਤਾ ਜਨਮੁ ਅਪਾਰੁ ॥ ਹਰਿ ਸੰਤੁ ਕਰੇ ਸੋਈ ਪਰਵਾਣੁ ॥ ਨਾਨਕ ਦਾਸੁ ਤਾ ਕੈ ਕੁਰਬਾਣੁ ॥ ੪ ॥ ੧੧ ॥ ੨੨ ॥ ਰਾਮਕਲੀ ਮਹਲਾ ੫ ॥ ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ ਜੇਵੜੀ ਤੂ ਆਗੈ ਬੰਧ ॥ ੧ ॥ ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥