੮੯੦
ਭਰਿ ਜੋਬਨਿ ਲਾਗਾ ਦੁਰਗੰਧ ॥ ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ ਬਿਰਧਿ ਬਇਆ ਛੋਡਿ ਚਲਿਓ ਪਛੁਤਾਇ ॥ ੨ ॥ ਚਿਰੰਕਾਲ ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥ ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥ ੩ ॥ ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨ ਦਇਆਲ ਸਦਾ ਕਿਰਪਾਲ ॥ ਤੁਮਹਿ ਛਡਾਵਹੁ ਛੁਟਕਹਿ ਬੰਧ ॥ ਬਖਸਿ ਮਿਲਾਵਹੁ ਨਾਨਕ ਜਗ ਅੰਧ ॥ ੪ ॥ ੧੨ ॥ ੨੩ ॥ ਰਾਮਕਲੀ ਮਹਲਾ ੫ ॥ ਕਰਿ ਸੰਜੋਗੁ ਬਨਾਈ ਕਾਛਿ ॥ ਤਿਸੁ ਸੰਗਿ ਰਹਿਓ ਇਆਨਾ ਰਾਚਿ ॥ ਪ੍ਰਤਿਪਾਰੈ ਨਿਤ ਸਾਰਿ ਸਮਾਰੈ ॥ ਅੰਤ ਕੀ ਬਾਰ ਊਠਿ ਸਿਧਾਰੈ ॥ ੧ ॥ ਨਾਮ ਬਿਨਾ ਸਭ ਝੂਠੁ ਪਰਾਨੀ ॥ ੧ ॥ ਰਹਾਉ ॥ ਤੀਰਥ ਨਾਇ ਨ ਉਤਰਸਿ ਮੈਲੁ ॥ ਕਰਮ ਧਰਮ ਸਭਿ ਹਉਮੈ ਫੈਲੁ ॥ ਲੋਕ ਪਚਾਰੈ ਗਤਿ ਨਹੀ ਹੋਇ ॥ ਨਾਮ ਬਿਹੂਣੇ ਚਲਸਹਿ ਰੋਇ ॥ ੨ ॥ ਬਿਨੁ ਹਰਿ ਨਾਮ ਨ ਟੂਟਸਿ ਪਟਲ ॥ ਸੋਧੇ ਸਾਸਤ੍ਰ ਸਿਮ੍ਰਿਤਿ ਸਗਲ ॥ ਸੋ ਨਾਮੁ ਜਪੈ ਜਿਸੁ ਆਪਿ ਜਪਾਏ ॥ ਸਗਲ ਫਲਾ ਸੇ ਸੂਖਿ ਸਮਾਏ ॥ ੩ ॥ ਰਾਖਨਹਾਰੇ ਰਾਖਹੁ ਆਪਿ ॥ ਸਗਲ ਸੁਖਾ ਪ੍ਰਭ ਤੁਮਰੈ ਹਾਥਿ ॥ ਜਿਤੁ ਲਾਵਹਿ ਤਿਤੁ ਲਾਗਹ ਸੁਆਮੀ ॥ ਨਾਨਕ ਸਾਹਿਬੁ ਅੰਤਰਜਾਮੀ ॥ ੪ ॥ ੧੩ ॥ ੨੪ ॥ ਰਾਮਕਲੀ ਮਹਲਾ ੫ ॥ ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥ ਮਨੁ ਅਸਮਝੁ ਸਾਧਸੰਗਿ ਪਤੀਆਨਾ ॥ ਡੋਲਨ ਤੇ ਚੂਕਾ ਠਹਰਾਇਆ ॥ ਸਤਿ ਮਾਹਿ ਲੇ ਸਤਿ ਸਮਾਇਆ ॥ ੧ ॥ ਦੂਖੁ ਗਇਆ ਸਭੁ ਰੋਗੁ ਗਇਆ ॥ ਪ੍ਰਭ ਕੀ ਆਗਿਆ ਮਨ ਮਹਿ ਮਾਨੀ ਮਹਾ ਪੁਰਖ ਕਾ ਸੰਗੁ ਭਇਆ ॥ ੧ ॥ ਰਹਾਉ ॥ ਸਗਲ ਪਵਿਤ੍ਰ ਸਰਬ ਨਿਰਮਲਾ ॥ ਜੋ ਵਰਤਾਏ ਸੋਈ ਭਲਾ ॥ ਜਹ ਰਾਖੈ ਸੋਈ ਮੁਕਤਿ ਥਾਨੁ ॥ ਜੋ ਜਪਾਏ ਸੋਈ ਨਾਮੁ ॥ ੨ ॥ ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥ ਤਹ ਬੈਕੁੰਠੁ ਜਹ ਨਾਮ ਉਚਰਹਿ ॥ ਸਰਬ ਅਨੰਦ ਜਬ ਦਰਸਨੁ ਪਾਈਐ ॥ ਰਾਮ ਗੁਣਾ ਨਿਤ ਨਿਤ ਹਰਿ ਗਾਈਐ ॥ ੩ ॥ ਆਪੇ ਘਟਿ ਘਟਿ ਰਹਿਆ ਬਿਆਪਿ ॥ ਦਇਆਲ ਪੁਰਖ ਪਰਗਟ ਪਰਤਾਪ ॥ ਕਪਟ ਖੁਲਾਨੇ ਭ੍ਰਮ ਨਾਠੇ ਦੂਰੇ ॥ ਨਾਨਕ ਕਉ ਗੁਰ ਭੇਟੇ ਪੂਰੇ ॥ ੪॥ ੧੪ ॥ ੨੫ ॥ ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥ ੧ ॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥ ੧ ॥ ਰਹਾਉ ॥ ਸੂਰਬੀਰ ਧੀਰਜ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥