੮੯੧
ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥ ੨ ॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥ ੩ ॥ ਦੀਨ ਦਇਆਲ ਗੋੁਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ਸੰਤਨ ਕੀ ਟਹਲ ਸੰਤ ਕਾ ਕਾਮੁ ॥ ੪ ॥ ੧੫ ॥ ੨੬ ॥ ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੈ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥ ੧ ॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥ ੧ ॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅਮ੍ਰਿਤ ਰਸ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥ ੨ ॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥ ੩ ॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗੋੁਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥ ੪ ॥ ੧੬ ॥ ੨੭ ॥ ਰਾਮਕਲੀ ਮਹਲਾ ੫ ॥ ਸੰਤ ਕੈ ਸੰਗਿ ਰਾਮ ਰੰਗ ਕੇਲ ॥ ਆਗੈ ਜਮ ਸਿਉ ਹੋਇ ਨ ਮੇਲ ॥ ਅਹੰਬੁਧਿ ਕਾ ਭਇਆ ਬਿਨਾਸ ॥ ਦੁਰਮਤਿ ਹੋਈ ਸਗਲੀ ਨਾਸ ॥ ੧ ॥ ਰਾਮ ਨਾਮ ਗੁਣ ਗਾਇ ਪੰਡਿਤ ॥ ਕਰਮ ਕਾਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥ ੧ ॥ ਰਹਾਉ ॥ ਹਰਿ ਕਾ ਜਸੁ ਨਿਧਿ ਲੀਆ ਲਾਭ ॥ ਪੂਰਨ ਭਏ ਮਨੋਰਥ ਸਾਭ ॥ ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥ ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥ ੨ ॥ ਨਾਮ ਰਤਨੁ ਜਿਨਿ ਪਾਇਆ ਦਾਨੁ ॥ ਤਿਸੁ ਜਨ ਹੋਏ ਸਗਲ ਨਿਧਾਨ ॥ ਸੰਤੋਖੁ ਆਇਆ ਮਨਿ ਪੂਰਾ ਪਾਇ ॥ ਫਿਰਿ ਫਿਰਿ ਮਾਗਨ ਕਾਹੇ ਜਾਇ ॥ ੩ ॥ ਹਰਿ ਕੀ ਕਥਾ ਸੁਨਤ ਪਵਿਤ ॥ ਜਿਹਵਾ ਬਕਤ ਪਾਈ ਗਤਿ ਮਤਿ ॥ ਸੋ ਪਰਵਾਣੁ ਜਿਸੁ ਰਿਦੈ ਵਸਾਈ ॥ ਨਾਨਕ ਤੇ ਜਨ ਊਤਮ ਭਾਈ ॥ ੪ ॥ ੧੭ ॥ ੨੮ ॥ ਰਾਮਕਲੀ ਮਹਲਾ ੫ ॥ ਗਹੁ ਕਰਿ ਪਕਰੀ ਨ ਆਈ ਹਾਥਿ ॥ ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥ ਕਹੁ ਨਾਨਕ ਜਉ ਤਿਆਗਿ ਦਈ ॥ ਤਬ ਓਹ ਚਰਣੀ ਆਇ ਪਈ ॥ ੧ ॥ ਸੁਣਿ ਸੰਤਹੁ ਨਿਰਮਲ ਬੀਚਾਰ ॥ ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥