੮੯੨
੧ ॥ ਰਹਾਉ ॥ ਜਬ ਉਸ ਕਉ ਕੋਈ ਦੇਵੈ ਮਾਨੁ ॥ ਤਬ ਆਪਸ ਊਪਰਿ ਰਖੈ ਗੁਮਾਨੁ ॥ ਜਬ ਉਸ ਕਉ ਕੋਈ ਮਨਿ ਪਰਹਰੈ ॥ ਤਬ ਉਹ ਸੇਵਕਿ ਸੇਵਾ ਕਰੈ ॥ ੨ ॥ ਮੁਖਿ ਬੇਰਾਵੈ ਅੰਤਿ ਠਗਾਵੈ ॥ ਇਕਤੁ ਠਉਰ ਓਹ ਕਹੀ ਨ ਸਮਾਵੈ ॥ ਉਨਿ ਮੋਹੇ ਬਹੁਤੇ ਬ੍ਰਹਮੰਡ ॥ ਰਾਮ ਜਨੀ ਕੀਨੀ ਖੰਡ ਖੰਡ ॥ ੩ ॥ ਜੋ ਮਾਗੈ ਸੋ ਭੂਖਾ ਰਹੈ ॥ ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥ ਇਸਹਿ ਤਿਆਗਿ ਸਤਸੰਗਤਿ ਕਰੈ ॥ ਵਡਭਾਗੀ ਨਾਨਕ ਓਹੁ ਤਰੈ ॥ ੪ ॥ ੧੮ ॥ ੨੯ ॥ ਰਾਮਕਲੀ ਮਹਲਾ ੫ ॥ ਆਤਮਰਾਮੁ ਸਰਬ ਮਹਿ ਪੇਖੁ ॥ ਪੂਰਨ ਪੂਰਿ ਰਹਿਆ ਪ੍ਰਭ ਏਕੁ ॥ ਰਤਨੁ ਅਮੋਲੁ ਰਿਦੇ ਮਹਿ ਜਾਨੁ ॥ ਅਪਨੀ ਵਸਤੁ ਤੂ ਆਪਿ ਪਛਾਨੁ ॥ ੧ ॥ ਪੀ ਅੰਮ੍ਰਿਤੁ ਸੰਤਨ ਪਰਸਾਦਿ ॥ ਵਡੇ ਭਾਗ ਹੋਵਹਿ ਤਉ ਪਾਈਐ ਬਿਨੁ ਜਿਹਵਾ ਕਿਆ ਜਾਣੈ ਸੁਆਦੁ ॥ ੧ ॥ ਰਹਾਉ ॥ ਅਠ ਦਸ ਬੇਦ ਸੁਨੇ ਕਹ ਡੋਰਾ ॥ ਕੋਟਿ ਪ੍ਰਗਾਸ ਨ ਦਿਸੈ ਅੰਧੇਰਾ ॥ ਪਸੂ ਪਰੀਤਿ ਘਾਸ ਸੰਗਿ ਰਚੈ ॥ ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥ ੨ ॥ ਜਾਨਣਹਾਰੁ ਰਹਿਆ ਪ੍ਰਭੁ ਜਾਨਿ ॥ ਓਤਿ ਪੋਤਿ ਭਗਤਨ ਸੰਗਾਨਿ ॥ ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥ ਨਾਨਕ ਤਿਨ ਜਮ ਨੇੜਿ ਨ ਆਵਹਿ ॥ ੩ ॥ ੧੯ ॥ ੩੦ ॥ ਰਾਮਕਲੀ ਮਹਲਾ ੫ ॥ ਦੀਨੋ ਨਾਮੁ ਕੀਓ ਪਵਿਤੁ ॥ ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥ ਕਾਟੀ ਬੰਧਿ ਹਰਿ ਸੇਵਾ ਲਾਏ ॥ ਹਰਿ ਹਰਿ ਭਗਤਿ ਰਾਮ ਗੁਣ ਗਾਏ ॥ ੧ ॥ ਬਾਜੇ ਅਨਹਦ ਬਾਜਾ ॥ ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥ ੧ ॥ ਰਹਾਉ ॥ ਆਇ ਬਨਿਓ ਪੂਰਬਲਾ ਭਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥ ਗਈ ਗਿਲਾਨਿ ਸਾਧ ਕੈ ਸੰਗਿ ॥ ਮਨੁ ਤਨੁ ਰਾਤੋ ਹਰਿ ਕੈ ਰੰਗਿ ॥ ੨ ॥ ਰਾਖੇ ਰਾਖਨਹਾਰ ਦਇਆਲ ॥ ਨਾ ਕਿਛੁ ਸੇਵਾ ਨਾ ਕਿਛੁ ਘਾਲ ॥ ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥ ਬੂਡਤ ਦੁਖ ਮਹਿ ਕਾਢਿ ਲਇਆ ॥ ੩ ॥ ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥ ਆਠ ਪਹਰ ਹਰਿ ਕੇ ਗੁਣ ਗਾਉ ॥ ਗਾਵਤ ਗਾਵਤ ਪਰਮ ਗਤਿ ਪਾਈ ॥ ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥ ੪ ॥ ੨੦ ॥ ੩੧ ॥ ਰਾਮਕਲੀ ਮਹਲਾ ੫ ॥ ਕਉਡੀ ਬਦਲੈ ਤਿਆਗੈ ਰਤਨੁ ॥ ਛੋਡਿ ਜਾਇ ਤਾਹੂ ਕਾ ਜਤਨੁ ॥ ਸੋ ਸੰਚੈ ਜੋ ਹੋਛੀ ਬਾਤ ॥ ਮਾਇਆ ਮੋਹਿਆ ਟੇਢਉ ਜਾਤ ॥ ੧ ॥ ਅਭਾਗੇ ਤੈ ਲਾਜ ਨਾਹੀ ॥ ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥ ੧ ॥ ਰਹਾਉ ॥ ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥ ਸਾਕਤ ਕੀ ਬਿਧਿ ਨੈਨਹੁ ਡੀਠੀ ॥ ਕੂੜਿ ਕਪਟਿ ਅਹੰਕਾਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥