੮੯੩
ਰੀਝਾਨਾ ॥ ਨਾਮੁ ਸੁਨਤ ਜਨੁ ਬਿਛੂਅ ਡਮਾਨਾ ॥ ੨ ॥ ਮਾਇਆ ਕਾਰਣਿ ਸਦ ਹੀ ਝੂਰੈ ॥ ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥ ਨਿਰਭਉ ਨਿਰੰਕਾਰ ਦਾਤਾਰੁ ॥ ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥ ੩ ॥ ਸਭ ਸਾਹਾ ਸਿਰਿ ਸਾਚਾ ਸਾਹੁ ॥ ਵੇਮੁਹਤਾਜੁ ਪੂਰਾ ਪਾਤਿਸਾਹੁ ॥ ਮੋਹ ਮਗਨ ਲਪਟਿਓ ਭ੍ਰਮ ਗਿਰਹ ॥ ਨਾਨਕ ਤਰੀਐ ਤੇਰੀ ਮਿਹਰ ॥ ੪ ॥ ੨੧ ॥ ੩੨ ॥ ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥ ੧ ॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥ ੧ ॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥ ੨ ॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥ ੩ ॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥ ੪ ॥ ੨੨ ॥ ੩੩ ॥ ਰਾਮਕਲੀ ਮਹਲਾ ੫ ॥ ਤੇਰੀ ਸਰਣਿ ਪੂਰੇ ਗੁਰਦੇਵ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੋ ਧਿਆਏ ਪੂਰਾ ਜਿਸੁ ਕਰਮੁ ॥ ੧ ॥ ਤਰਣ ਤਾਰਣ ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥ ੧ ॥ ਰਹਾਉ ॥ ਜਪਿ ਜਪਿ ਜੀਵਾ ਤੇਰਾ ਨਾਉ ॥ ਆਗੈ ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ ਮਨ ਤੇ ਜਾਇ ॥ ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥ ੨ ॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ ਨਿਰਮਲ ਰੀਤਿ ॥ ਭਉ ਭਾਗਾ ਨਿਰਭਉ ਮਨਿ ਬਸੈ ॥ ਅਮ੍ਰਿਤ ਨਾਮੁ ਰਸਨਾ ਨਿਤ ਜਪੈ ॥ ੩ ॥ ਕੋਟਿ ਜਨਮ ਕੇ ਕਾਟੇ ਫਾਹੇ ॥ ਪਾਇਆ ਲਾਭੁ ਸਚਾ ਧਨੁ ਲਾਹੇ ॥ ਤੋਟਿ ਨ ਆਵੈ ਅਖੁਟ ਭੰਡਾਰ ॥ ਨਾਨਕ ਭਗਤ ਸੋਹਹਿ ਹਰਿ ਦੁਆਰ ॥ ੪ ॥ ੨੩ ॥ ੩੪ ॥ ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥ ੧ ॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤ ਨਹੀ ਹਰਿ ਪਾਰਾਵਾਰੁ ॥ ੧ ॥ ਰਹਾਉ ॥ ਕੀਰਤਨੁ ਨਿਰਮੋਲ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥