੮੯੪
ਹਥਿ ਰਾਖੀ ਕੂੰਜੀ ॥ ੨ ॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥ ੩ ॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥ ੪ ॥ ੨੪ ॥ ੩੫ ॥ ਰਾਮਕਲੀ ਮਹਲਾ ੫ ॥ ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥ ੧ ॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥ ੧ ॥ ਰਹਾਉ ॥ ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥ ੨ ॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥ ੩ ॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥ ੪ ॥ ੨੫ ॥ ੩੬ ॥ ਰਾਮਕਲੀ ਮਹਲਾ ੫ ॥ ਕਿਛਹੂ ਕਾਜੁ ਨ ਕੀਓ ਜਾਨਿ ॥ ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥ ਜਾਪ ਤਾਪ ਸੀਲ ਨਹੀ ਧਰਮ ॥ ਕਿਛੂ ਨ ਜਾਨਉ ਕੈਸਾ ਕਰਮ ॥ ੧ ॥ ਠਾਕੁਰ ਪ੍ਰੀਤਮ ਪ੍ਰਭ ਮੇਰੇ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਭੂਲਹ ਚੂਕਹ ਪ੍ਰਭ ਤੇਰੇ ॥ ੧ ॥ ਰਹਾਉ ॥ ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥ ਬਿਖੈ ਬਿਆਪਿ ਕੇ ਗਾਵ ਮਹਿ ਬਾਸੁ ॥ ਕਰਣਹਾਰ ਮੇਰੇ ਪ੍ਰਭ ਏਕ ॥ ਨਾਮ ਤੇਰੇ ਕੀ ਮਨ ਮਹਿ ਟੇਕ ॥ ੨ ॥ ਸੁਣਿ ਸੁਣਿ ਜੀਵਉ ਮਨਿ ਇਹ ਬਿਸ੍ਰਾਮੁ ॥ ਪਾਪ ਖੰਡਨ ਪ੍ਰਭ ਤੇਰੋ ਨਾਮੁ ॥ ਤੂ ਅਗਨਤੁ ਜੀਅ ਕਾ ਦਾਤਾ ॥ ਜਿਸਹਿ ਜਣਾਵਹਿ ਤਿਨਿ ਤੂ ਜਾਤਾ ॥ ੩ ॥ ਜੋ ਉਪਾਇਓ ਤਿਸੁ ਤੇਰੀ ਆਸ ॥ ਸਗਲ ਅਰਾਧਹਿ ਪ੍ਰਭ ਗੁਣਤਾਸ ॥ ਨਾਨਕ ਦਾਸ ਤੇਰੈ ਕੁਰਬਾਣੁ ॥ ਬੇਅੰਤ ਸਾਹਿਬੁ ਮੇਰਾ ਮਿਹਰਵਾਣੁ ॥ ੪ ॥ ੨੬ ॥ ੩੭ ॥ ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥ ੧ ॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥ ੧ ॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥ ੨ ॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥