੮੯੫
ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥ ੩ ॥ ਸੁਮਤਿ ਸਾਰੁ ਜਿਤ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥ ੪ ॥ ੨੭ ॥ ੩੮ ॥ ਰਾਮਕਲੀ ਮਹਲਾ ੫ ॥ ਸਗਲ ਸਿਆਨਪ ਛਾਡਿ ॥ ਕਰਿ ਸੇਵਾ ਸੇਵਕ ਸਾਜਿ ॥ ਅਪਨਾ ਆਪੁ ਸਗਲ ਮਿਟਾਇ ॥ ਮਨ ਚਿੰਦੇ ਸੇਈ ਫਲ ਪਾਇ ॥ ੧ ॥ ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥ ਆਸਾ ਮਨਸਾ ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥ ੧ ॥ ਰਹਾਉ ॥ ਦੂਜਾ ਨਹੀ ਜਾਨੈ ਕੋਇ ॥ ਸਤਗੁਰੁ ਨਿਰੰਜਨੁ ਸੋਇ ॥ ਮਾਨੁਖ ਕਾ ਕਰਿ ਰੂਪੁ ਨ ਜਾਨੁ ॥ ਮਿਲੀ ਨਿਮਾਨੇ ਮਾਨੁ ॥ ੨ ॥ ਗੁਰ ਕੀ ਹਰਿ ਟੇਕ ਟਿਕਾਇ ॥ ਅਵਰ ਆਸਾ ਸਭ ਲਾਹਿ ॥ ਹਰਿ ਕਾ ਨਾਮੁ ਮਾਗੁ ਨਿਧਾਨੁ ॥ ਤਾ ਦਰਗਹ ਪਾਵਹਿ ਮਾਨੁ ॥ ੩ ॥ ਗੁਰ ਕਾ ਬਚਨੁ ਜਪਿ ਮੰਤੁ ॥ ਏਹਾ ਭਗਤਿ ਸਾਰ ਤਤੁ ॥ ਸਤਿਗੁਰ ਭਏ ਦਇਆਲ ॥ ਨਾਨਕ ਦਾਸ ਨਿਹਾਲ ॥ ੪ ॥ ੨੮ ॥ ੩੯ ॥ ਰਾਮਕਲੀ ਮਹਲਾ ੫ ॥ ਹੋਵੈ ਸੋਈ ਭਲ ਮਾਨੁ ॥ ਆਪਨਾ ਤਜਿ ਅਭਿਮਾਨੁ ॥ ਦਿਨੁ ਰੈਨਿ ਸਦਾ ਗੁਨ ਗਾਉ ॥ ਪੂਰਨ ਏਹੀ ਸੁਆਉ ॥ ੧ ॥ ਆਨੰਦ ਕਰਿ ਸੰਤ ਹਰਿ ਜਪਿ ॥ ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਮੰਤੁ ਨਿਰਮਲ ॥ ੧ ॥ ਰਹਾਉ ॥ ਏਕ ਕੀ ਕਰਿ ਆਸ ਭੀਤਰਿ ॥ ਨਿਰਮਲ ਜਪਿ ਨਾਮੁ ਹਰਿ ਹਰਿ ॥ ਗੁਰ ਕੇ ਚਰਨ ਨਮਸਕਾਰਿ ॥ ਭਵਜਲੁ ਉਤਰਹਿ ਪਾਰਿ ॥ ੨ ॥ ਦੇਵਨਹਾਰ ਦਾਤਾਰ ॥ ਅੰਤੁ ਨ ਪਾਰਾਵਾਰ ॥ ਜਾ ਕੈ ਘਰਿ ਸਰਬ ਨਿਧਾਨ ॥ ਰਾਖਨਹਾਰ ਨਿਦਾਨ ॥ ੩ ॥ ਨਾਨਕ ਪਾਇਆ ਏਹੁ ਨਿਧਾਨ ॥ ਹਰੇ ਹਰਿ ਨਿਰਮਲ ਨਾਮ ॥ ਜੋ ਜਪੈ ਤਿਸ ਕੀ ਗਤਿ ਹੋਇ ॥ ਨਾਨਕ ਕਰਮਿ ਪਰਾਪਤਿ ਹੋਇ ॥ ੪ ॥ ੨੯ ॥ ੪੦ ॥ ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਓ ਛਡਾਈ ॥ ੧ ॥ ਰਾਮ ਕੇ ਗੁਨ ਗਾਉ ॥ ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥ ੧ ॥ ਰਹਾਉ ॥ ਊਠਤ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥ ੨ ॥ ਸਭ ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕਾ ਉਤਰੈ ਭਾਰੁ ॥ ੩ ॥ ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥