੮੯੬
ਸੁਖਿ ਸਹਜਿ ਸਮੀਜੈ ॥ ੪ ॥ ੩੦ ॥ ੪੧ ॥ ਰਾਮਕਲੀ ਮਹਲਾ ੫ ॥ ਜਿਸ ਕੀ ਤਿਸ ਕੀ ਕਰਿ ਮਾਨੁ ॥ ਆਪਨ ਲਾਹਿ ਗੁਮਾਨੁ ॥ ਜਿਸ ਕਾ ਤੂ ਤਿਸ ਕਾ ਸਭੁ ਕੋਇ ॥ ਤਿਸਹਿ ਅਰਾਧਿ ਸਦਾ ਸੁਖੁ ਹੋਇ ॥ ੧ ॥ ਕਾਹੇ ਭ੍ਰਮਿ ਭ੍ਰਮਹਿ ਬਿਗਾਨੇ ॥ ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥ ੧ ॥ ਰਹਾਉ ॥ ਜੋ ਜੋ ਕਰੈ ਸੋਈ ਮਾਨਿ ਲੇਹੁ ॥ ਬਿਨੁ ਮਾਨੇ ਰਲਿ ਹੋਵਹਿ ਖੇਹ ॥ ਤਿਸ ਕਾ ਭਾਨਾ ਲਾਗੈ ਮੀਠਾ ॥ ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥ ੨ ॥ ਵੇਪਰਵਾਹੁ ਅਗੋਚਰੁ ਆਪਿ ॥ ਆਠ ਪਹਰ ਮਨ ਤਾ ਕਉ ਜਾਪਿ ॥ ਜਿਸੁ ਚਿਤਿ ਆਏ ਬਿਨਸਹਿ ਦੁਖਾ ॥ ਹਲਤਿ ਪਲਤਿ ਤੇਰਾ ਊਜਲ ਮੁਖਾ ॥ ੩ ॥ ਕਉਨ ਕਉਨ ਉਧਰੇ ਗੁਨ ਗਾਇ ॥ ਗਨਣੁ ਨ ਜਾਈ ਕੀਮ ਨ ਪਾਇ ॥ ਬੂਡਤ ਲੋਹ ਸਾਧਸੰਗਿ ਤਰੈ ॥ ਨਾਨਕ ਜਿਸਹਿ ਪਰਾਪਤਿ ਕਰੈ ॥ ੪ ॥ ੩੧ ॥ ੪੨ ॥ ਰਾਮਕਲੀ ਮਹਲਾ ੫ ॥ ਮਨ ਮਾਹਿ ਜਾਪਿ ਭਗਵੰਤੁ ॥ ਗੁਰਿ ਪੂਰੈ ਇਹੁ ਦਿਨੋ ਮੰਤੁ ॥ ਮਿਟੇ ਸਗਲ ਭੈ ਤ੍ਰਾਸ ॥ ਪੂਰਨ ਹੋਈ ਆਸ ॥ ੧ ॥ ਸਫਲ ਸੇਵਾ ਗੁਰਦੇਵਾ ॥ ਕੀਮਤਿ ਕਿਛੁ ਕਹਣੁ ਨ ਜਾਈ ਸਾਚੇ ਸਚੁ ਅਲਖ ਅਭੇਵਾ ॥ ੧ ॥ ਰਹਾਉ ॥ ਕਰਨ ਕਰਾਵਨ ਆਪਿ ॥ ਤਿਸ ਕਉ ਸਦਾ ਮਨ ਜਾਪਿ ॥ ਤਿਸ ਕੀ ਸੇਵਾ ਕਰਿ ਨੀਤ ॥ ਸਚੁ ਸਹਜੁ ਸੁਖੁ ਪਾਵਹਿ ਮੀਤ ॥ ੨ ॥ ਸਾਹਿਬੁ ਮੇਰਾ ਅਤਿ ਭਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਤਿਸੁ ਬਿਨੁ ਅਵਰੁ ਨ ਕੋਈ ॥ ਜਨ ਕਾ ਰਾਖਾ ਸੋਈ ॥ ੩ ॥ ਕਰਿ ਕਿਰਪਾ ਅਰਦਾਸਿ ਸੁਣੀਜੈ ॥ ਅਪਣੇ ਸੇਵਕ ਕਉ ਦਰਸਨੁ ਦੀਜੈ ॥ ਨਾਨਕ ਜਾਪੀ ਜਪੁ ਜਾਪੁ ॥ ਸਭ ਤੇ ਊਚ ਜਾ ਕਾ ਪਰਤਾਪੁ ॥ ੪ ॥ ੩੨ ॥ ੪੩ ॥ ਰਾਮਕਲੀ ਮਹਲਾ ੫ ॥ ਬਿਰਥਾ ਭਰਵਾਸਾ ਲੋਕ ॥ ਠਾਕੁਰ ਪ੍ਰਭ ਤੇਰੀ ਟੇਕ ॥ ਅਵਰ ਛੂਟੀ ਸਭ ਆਸ ॥ ਅਚਿੰਤ ਠਾਕੁਰ ਭੇਟੇ ਗੁਣਤਾਸ ॥ ੧ ॥ ਏਕੋ ਨਾਮੁ ਧਿਆਇ ਮਨ ਮੇਰੇ ॥ ਕਾਰਜੁ ਤੇਰਾ ਹੋਵੈ ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥ ੧ ॥ ਰਹਾਉ ॥ ਤੁਮ ਹੀ ਕਾਰਨ ਕਰਨ ॥ ਚਰਨ ਕਮਲ ਹਰਿ ਸਰਨ ॥ ਮਨਿ ਤਨਿ ਹਰਿ ਓਹੀ ਧਿਆਇਆ ॥ ਆਨੰਦ ਹਰਿ ਰੂਪ ਦਿਆਖਇਆ ॥ ੨ ॥ ਤਿਸ ਹੀ ਕੀ ਓਟ ਸਦੀਵ ॥ ਜਾ ਕੇ ਕੀਨੇ ਹੈ ਜੀਵ ॥ ਸਿਮਰਤ ਹਰਿ ਕਰਤ ਨਿਧਾਨ ॥ ਰਾਖਨਹਾਰ ਨਿਦਾਨ ॥ ੩ ॥ ਸਰਬ ਕੀ ਰੇਣ ਹੋਵੀਜੈ ॥ ਆਪੁ ਮਿਟਾਇ ਮਿਲੀਜੈ ॥ ਅਨਦਿਨੁ ਧਿਆਈਐ ਨਾਮੁ ॥ ਸਫਲ ਨਾਨਕ ਇਹੁ ਕਾਮੁ ॥ ੪ ॥ ੩੩ ॥ ੪੪ ॥ ਰਾਮਕਲੀ ਮਹਲਾ ੫ ॥ ਕਾਰਨ ਕਰਨ ਕਰੀਮ ॥ ਸਰਬ ਪ੍ਰਤਿਪਾਲ ਰਹੀਮ ॥ ਅਲਹ ਅਲਖ ਅਪਾਰ ॥ ਖੁਦਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥