੮੯੭
ਖੁਦਾਇ ਵਡ ਬੇਸੁਮਾਰ ॥ ੧ ॥ ਓੁਂਂ ਨਮੋ ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸਰਬ ਠਾਈ ॥ ੧ ॥ ਰਹਾਉ ॥ ਜਗੰਨਾਥ ਜਗਜੀਵਨ ਮਾਧੋ ॥ ਭਉ ਭੰਜਨ ਰਿਦ ਮਾਹਿ ਅਰਾਧੋ ॥ ਰਿਖੀਕੇਸ ਗੋਪਾਲ ਗੋੁਵਿੰਦ ॥ ਪੂਰਨ ਸਰਬਤ੍ਰ ਮੁਕੰਦ ॥ ੨ ॥ ਮਿਹਰਵਾਨ ਮਉਲਾ ਤੂਹੀ ਏਕ ॥ ਪੀਰ ਪੈਕਾਂਬਰ ਸੇਖ ॥ ਦਿਲਾ ਕਾ ਮਾਲਕੁ ਕਰੇ ਹਾਕੁ ॥ ਕੁਰਾਨ ਕਤੇਬ ਤੇ ਪਾਕੁ ॥ ੩ ॥ ਨਾਰਾਇਣ ਨਰਹਰ ਦਇਆਲ ॥ ਰਮਤ ਰਾਮ ਘਟ ਘਟ ਆਧਾਰ ॥ ਬਾਸੁਦੇਵ ਬਸਤ ਸਭ ਠਾਇ ॥ ਲੀਲਾ ਕਿਛੁ ਲਖੀ ਨ ਜਾਇ ॥ ੪ ॥ ਮਿਹਰ ਦਇਆ ਕਰਿ ਕਰਨੈਹਾਰ ॥ ਭਗਤਿ ਬੰਦਗੀ ਦੇਹਿ ਸਿਰਜਣਹਾਰ ॥ ਕਹੁ ਨਾਨਕ ਗੁਰਿ ਖੋਏ ਭਰਮ ॥ ਏਕੋ ਅਲਹੁ ਪਾਰਬ੍ਰਹਮ ॥ ੫ ॥ ੩੪ ॥ ੪੫ ॥ ਰਾਮਕਲੀ ਮਹਲਾ ੫ ॥ ਕੋਟਿ ਜਨਮ ਕੇ ਬਿਨਸੇ ਪਾਪ ॥ ਹਰਿ ਹਰਿ ਜਪਤ ਨਾਹੀ ਸੰਤਾਪ ॥ ਗੁਰ ਕੇ ਚਰਨ ਕਮਲ ਮਨਿ ਵਸੇ ॥ ਮਹਾ ਬਿਕਾਰ ਤਨ ਤੇ ਸਭਿ ਨਸੇ ॥ ੧ ॥ ਗੋਪਾਲ ਕੋ ਜਸੁ ਗਾਉ ਪ੍ਰਾਣੀ ॥ ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥ ੧ ॥ ਰਹਾਉ ॥ ਤ੍ਰਿਸਨਾ ਭੂਖ ਸਭ ਨਾਸੀ ॥ ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥ ਰੈਨਿ ਦਿਨਸੁ ਪ੍ਰਭ ਸੇਵ ਕਮਾਨੀ ॥ ਹਰਿ ਮਿਲਣੈ ਕੀ ਏਹ ਨੀਸਾਨੀ ॥ ੨ ॥ ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਪਰਾ ਪੂਰਬਲਾ ਕਰਮੁ ਬਣਿ ਆਇਆ ॥ ਹਰਿ ਕੇ ਗੁਣ ਨਿਤ ਰਸਨਾ ਗਾਇਆ ॥ ੩ ॥ ਹਰਿ ਕੇ ਸੰਤ ਸਦਾ ਪਰਵਾਣੁ ॥ ਸੰਤ ਜਨਾ ਮਸਤਕਿ ਨੀਸਾਣੁ ॥ ਦਾਸ ਕੀ ਰੇਣੁ ਪਾਏ ਜੇ ਕੋਇ ॥ ਨਾਨਕ ਤਿਸ ਕੀ ਪਰਮ ਗਤਿ ਹੋਇ ॥ ੪ ॥ ੩੫ ॥ ੪੬ ॥ ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥ ੧ ॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥ ੧ ॥ ਰਹਾਉ ॥ ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥ ੨ ॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੇ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥ ੩ ॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥