੮੯੮
੩੬ ॥ ੪੭ ॥ ਰਾਮਕਲੀ ਮਹਲਾ ੫ ॥ ਕਿਸੁ ਭਰਵਾਸੈ ਬਿਚਰਹਿ ਭਵਨ ॥ ਮੂੜ ਮੁਗਧ ਤੇਰਾ ਸੰਗੀ ਕਵਨ ॥ ਰਾਮੁ ਸੰਗੀ ਤਿਸੁ ਗਤਿ ਨਹੀ ਜਾਨਹਿ ॥ ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥ ੧ ॥ ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥ ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥ ੧ ॥ ਰਹਾਉ ॥ ਜਨਮੁ ਬਿਹਾਨੋ ਅਹੰਕਾਰਿ ਅਰੁ ਵਾਦਿ ॥ ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥ ਭਰਮਤ ਭਰਮਤ ਮਹਾ ਦੁਖੁ ਪਾਇਆ ॥ ਤਰੀ ਨ ਜਾਈ ਦੁਤਰ ਮਾਇਆ ॥ ੨ ॥ ਕਾਮਿ ਨ ਆਵੈ ਸੁ ਕਾਰ ਕਮਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਰਾਖਨ ਕਉ ਦੂਸਰ ਨਹੀ ਕੋਇ ॥ ਤਉ ਨਿਸਤਰੈ ਜਉ ਕਿਰਪਾ ਹੋਇ ॥ ੩ ॥ ਪਤਿਤ ਪੁਨੀਤ ਪ੍ਰਭ ਤੇਰੋ ਨਾਮੁ ॥ ਅਪਨੇ ਦਾਸ ਕਉ ਕੀਜੈ ਦਾਨੁ ॥ ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥ ਸਰਣਿ ਗਹੀ ਨਾਨਕ ਪ੍ਰਭ ਤੇਰੀ ॥ ੪ ॥ ੩੭ ॥ ੪੮ ॥ ਰਾਮਕਲੀ ਮਹਲਾ ੫ ॥ ਇਹ ਲੋਕੇ ਸੁਖੁ ਪਾਇਆ ॥ ਨਹੀ ਭੇਟਤ ਧਰਮਰਾਇਆ ॥ ਹਰਿ ਦਰਗਹ ਸੋਭਾਵੰਤ ॥ ਫੁਨਿ ਗਰਭਿ ਨਾਹੀ ਬਸੰਤ ॥ ੧ ॥ ਜਾਨੀ ਸੰਤ ਕੀ ਮਿਤ੍ਰਾਈ ॥ ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥ ੧ ॥ ਰਹਾਉ ॥ ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥ ਕਿਲਵਿਖ ਦੁਖ ਸਗਲੇ ਮੇਰੇ ਲਾਥੇ ॥ ੨ ॥ ਸਾਧ ਕੀ ਸਚੁ ਟਹਲ ਕਮਾਨੀਂ. ॥ ਤਬ ਹੋਏ ਮਨ ਸੁਧ ਪਰਾਨੀ ॥ ਜਨ ਕਾ ਸਫਲ ਦਰਸੁ ਡੀਠਾ ॥ ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥ ੩ ॥ ਮਿਟਾਨੇ ਸਭਿ ਕਲਿ ਕਲੇਸ ॥ ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥ ਪ੍ਰਗਟੇ ਆਨੂਪ ਗੋੁਵਿੰਦ ॥ ਪ੍ਰਭ ਪੂਰੇ ਨਾਨਕ ਬਖਸਿੰਦ ॥ ੪ ॥ ੩੮ ॥ ੪੯ ॥ ਰਾਮਕਲੀ ਮਹਲਾ ੫ ॥ ਗਊ ਕਉ ਚਾਰੇ ਸਾਰਦੂਲੁ ॥ ਕਉਡੀ ਕਾ ਲਖ ਹੂਆ ਮੂਲੁ ॥ ਬਕਰੀ ਕਉ ਹਸਤੀ ਪ੍ਰਤਿਪਾਲੇ ॥ ਅਪਨਾ ਪ੍ਰਭੁ ਨਦਰਿ ਨਿਹਾਲੇ ॥ ੧ ॥ ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਬਰਨਿ ਨ ਸਾਕਉ ਬਹੁ ਗੁਨ ਤੇਰੇ ॥ ੧ ॥ ਰਹਾਉ ॥ ਦੀਸਤ ਮਾਸੁ ਨ ਖਾਇ ਬਿਲਾਈ ॥ ਮਹਾ ਕਸਾਬਿ ਛੁਰੀ ਸਟਿ ਪਾਈ ॥ ਕਰਣਹਾਰ ਪ੍ਰਭੁ ਹਿਰਦੈ ਵੂਠਾ ॥ ਫਾਥੀ ਮਛੁਲੀ ਕਾ ਜਾਲਾ ਤੂਟਾ ॥ ੨ ॥ ਸੂਕੇ ਕਾਸਟ ਹਰੇ ਚਲੂਲ ॥ ਊਚੈ ਥਲਿ ਫੂਲੇ ਕਮਲ ਅਨੂਪ ॥ ਅਗਨਿ ਨਿਵਾਰੀ ਸਤਿਗੁਰ ਦੇਵ ॥ ਸੇਵਕੁ ਅਪਨੀ ਲਾਇਓ ਸੇਵ ॥ ੩ ॥ ਅਕਿਰਤਘਣਾ ਕਾ ਕਰੇ ਉਧਾਰੁ ॥ ਪ੍ਰਭੁ ਮੇਰਾ ਹੈ ਸਦਾ ਦਇਆਰੁ ॥ ਸੰਤ ਜਨਾ ਕਾ ਸਦਾ ਸਹਾਈ ॥ ਚਰਨ ਕਮਲ ਨਾਨਕ ਸਰਣਾਈ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥