੮੯੯
੩੯ ॥ ੫੦ ॥ ਰਾਮਕਲੀ ਮਹਲਾ ੫ ॥ ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥ ਦਸ ਬਿਘਿਆੜੀ ਲਈ ਨਿਵਾਰਿ ॥ ਤੀਨਿ ਆਵਰਤ ਜਕੀ ਚੂਕੀ ਘੇਰ ॥ ਸਾਧਸੰਗਿ ਚੂਕੇ ਭੈ ਫੇਰ ॥ ੧ ॥ ਸਿਮਰਿ ਸਿਮਰਿ ਜੀਵਾ ਗੋਵਿੰਦ ॥ ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਬਖਸਿੰਦ ॥ ੧ ॥ ਰਹਾਉ ॥ ਦਾਝਿ ਗਏ ਤ੍ਰਿਣ ਪਾਪ ਸੁਮੇਰ ॥ ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥ ਅਨਦ ਰੂਪ ਪ੍ਰਗਟਿਓ ਸਭ ਥਾਨਿ ॥ ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥ ੨ ॥ ਸਾਗਰੁ ਤਰਿਓ ਬਾਛਰ ਖੋਜ ॥ ਖੇਦੁ ਨ ਪਾਇਓ ਨਹ ਫੁਨਿ ਰੋਜ ॥ ਸਿੰਧੁ ਸਮਾਇਓ ਘਟੁਕੇ ਮਾਹਿ ॥ ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥ ੩ ॥ ਜਉ ਛੂਟਉ ਤਉ ਜਾਇ ਪਇਆਲ ॥ ਜਉ ਕਾਢਿਓ ਤਉ ਨਦਰਿ ਨਿਹਾਲ ॥ ਪਾਪ ਪੁੰਨ ਹਮਰੈ ਵਸਿ ਨਾਹਿ ॥ ਰਸਕਿ ਰਸਕਿ ਨਾਨਕ ਗੁਣ ਗਾਹਿ ॥ ੪ ॥ ੪੦ ॥ ੫੧ ॥ ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥ ੧ ॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥ ੧ ॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥ ੨ ॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੇ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥ ੩ ॥ ਪਾਰਬ੍ਰਹਮੁ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੇ ਸਾਚਿ ਸਮਾਇ ॥ ੪ ॥ ੪੧ ॥ ੫੨ ॥ ਰਾਮਕਲੀ ਮਹਲਾ ੫ ॥ ਰਾਜਾ ਰਾਮ ਕੀ ਸਰਣਾਇ ॥ ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥ ੧ ॥ ਰਹਾਉ ॥ ਜਾ ਕੈ ਰਾਮੁ ਬਸੈ ਮਨ ਮਾਹੀ ॥ ਸੋ ਜਨੁ ਦੁਤਰੁ ਪੇਖਤ ਨਾਹੀ ॥ ਸਗਲੇ ਕਾਜ ਸਵਾਰੇ ਅਪਨੇ ॥ ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥ ੧ ॥ ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥ ਸੋ ਦਾਸੁ ਅਦੇਸਾ ਕਾਹੇ ਕਰੈ ॥ ਜਨਮ ਮਰਣ ਕੀ ਚੂਕੀ ਕਾਣਿ ॥ ਪੂਰੇ ਗੁਰ ਊਪਰਿ ਕੁਰਬਾਣ ॥ ੨ ॥ ਗੁਰੁ ਪਰਮੇਸਰੁ ਭੇਟਿ ਨਿਹਾਲ ॥ ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥ ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥ ਸਾਧਸੰਗਿ ਸੋ ਭਵਜਲੁ ਤਰੈ ॥ ੩ ॥ ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥ ਮੁਖ ਊਜਲ ਸਾਚੈ ਦਰਵਾਰੇ ॥ ਅਨਦ ਕਰਹੁ ਤਜਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥